ਮੁੱਖ ਮੰਤਰੀ ਮਾਨ ਵਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਟਾਈਮ ਬਦਲਣ ਦਾ ਐਲਾਨ
Chief Minister Mann announces change in timings of government offices and schools in Punjab

Chief Minister Mann announces change in timings of government offices and schools in Punjab
ਪੰਜਾਬ ‘ਚ ਲਗਾਤਾਰ ਪੈ ਰਹੀ ਭਿਆਨਕ ਗਰਮੀ ਅਤੇ ਲੂ (Heatwave) ਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਮੁੱਖ ਮਹਿਮਾਨ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮੁਲਾਜ਼ਮਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਸੋਮਵਾਰ ਯਾਨੀ 25 ਮਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਜਨਤਾ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ।
ਮੁੱਖ ਮੰਤਰੀ ਨੇ ਪੋਸਟ ਕਰਦੇ ਕਿਹਾ ਕਿ ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਤੱਕ ਹੋਵੇਗਾ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਬੱਚਿਆਂ ਅਤੇ ਆਮ ਲੋਕਾਂ ਨੂੰ ਦੁਪਹਿਰ ਵੇਲੇ ਪੈਣ ਵਾਲੀ ਭਿਆਨਕ ਗਰਮੀ ਤੋਂ ਬਚਾਇਆ ਜਾ ਸਕੇ।
ਪਹਿਲਾਂ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੁੰਦਾ ਸੀ। ਸਰਕਾਰੀ ਕਰਮਚਾਰੀਆਂ ਨੂੰ ਇਸ ਫੈਸਲੇ ਦਾ ਲਾਭ ਹੋਵੇਗਾ। ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੀ। ਨਤੀਜੇ ਵਜੋਂ ਉਨ੍ਹਾਂ ਨੂੰ ਸਵੇਰੇ ਅਤੇ ਸ਼ਾਮ ਦੋਵਾਂ ਸਮੇਂ ਗਰਮੀ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਉਹ ਸਵੇਰੇ ਕੁਝ ਰਾਹਤ ਦੀ ਉਮੀਦ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਕੰਮ ਦੇ ਘੰਟੇ 8 ਘੰਟੇ ਤੋਂ ਘਟਾ ਕੇ 6 ਘੰਟੇ ਕਰ ਦਿੱਤੇ ਜਾਣਗੇ।











