Punjab
ਮੁੱਖ ਮੰਤਰੀ ਮਾਨ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦਾ ਐਲਾਨ
Chief Minister Mann announces the chairmen of 88 market committees

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ‘ਐਕਸ’ ਖਾਤੇ ’ਤੇ ਸੂਚੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਹਲਕਿਆਂ ਵਿੱਚ ਕੰਮ ਕਰਨ ਵਾਲੇ ਪਾਰਟੀ ਦੇ ਵਾਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਉਮੀਦ ਜਤਾਈ ਕਿ ਪਾਰਟੀ ਦੇ ਵਾਲੰਟੀਅਰ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਵਾਲੰਟੀਅਰਾਂ ਨੂੰ ਵੀ ਸੰਗਠਨ ’ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ’ਚ ਅਹੁਦੇ ਮਿਲਣਗੇ।