
ਬਟਾਲਾ ਨਜ਼ਦੀਕ ਥਾਣਾ ਕਿਲਾ ਲਾਲ ਸਿੰਘ ਦੇ ਅਧੀਨ ਆਉਂਦੇ ਪਿੰਡ ਕੋਟ ਮਜਲਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਸਕੇ ਭਰਾਵਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਜ਼ਖ਼ਮੀ ਕੰਵਲਜੀਤ ਸਿੰਘ ਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਅਸੀਂ ਦੋਵੇਂ ਆਪਣਾ ਨਵਾਂ ਘਰ ਬਣਾ ਰਹੇ ਸੀ ਤੇ ਜਦ ਅਸੀਂ ਆਪਣੇ ਘਰ ਦਾ ਕੁਝ ਸਾਮਾਨ ਲੈ ਕੇ ਘਰ ਨੂੰ ਜਾ ਰਹੇ ਸੀ ਤਾਂ ਰਸਤੇ ‘ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬਿਨਾਂ ਕਿਸੇ ਗਲ ਦੇ ਗੋਲੀਆਂ ਚਲਾ ਦਿੱਤੀਆਂ ਜੋ ਸਾਡੇ ਦੋਵਾਂ ਭਰਾਵਾਂ ਦੇ ਲੱਤਾਂ ‘ਚ ਵੱਜੀਆਂ ਤੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਤੇ ਦੋਵੇਂ ਨੌਜਵਾਨ ਮੋਟਰਸਾਈਕਲ ਤੇ ਫ਼ਰਾਰ ਹੋ ਗਏ।