IndiaPoliticsPunjab

ਮੌਜੂਦਾ ਕਿਸਾਨ ਅੰਦੋਲਨ, 2020-21 ਅੰਦੋਲਨ ਨਾਲੋਂ ਕਿਵੇਂ ਵੱਖਰਾ ਹੈ, ਜਾਣੋ ਕੌਣ ਨੇ ਇਸ ਦੇ ਲੀਡਰ ਤੇ ਕੀ ਹਨ ਮੁੱਖ ਮੰਗਾਂ

How the current Kisan Andolan differs from the 2020-21 movement, know who its leaders are and what are their main demands

How the current Kisan Andolan differs from the 2020-21 movement, know who its leaders are and what are their main demands

ਮੌਜੂਦਾ ਕਿਸਾਨ ਅੰਦੋਲਨ, ਪਿਛਲੇ 2020-21 ਅੰਦੋਲਨ ਨਾਲੋਂ ਕਿਵੇਂ ਵੱਖਰਾ ਹੈ, ਜਾਣੋ ਕੌਣ ਹਨ ਇਸ ਦੇ ਲੀਡਰ
ਦੇਸ਼ ਭਰ ਦੇ ਕਈ ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ‘ਦਿੱਲੀ ਚੱਲੋ’ ਕਿਸਾਨ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਕਈ ਲੋਕ 2020-21 ਦੇ ਅੰਦੋਲਨ ਨਾਲ ਜੋੜ ਕੇ ਇਸ ਨੂੰ ਕਿਸਾਨ ਅੰਦੋਲਨ 2.0 ਦਾ ਨਾਮ ਦੇ ਰਹੇ ਹਨ।

ਪਰ ਮੌਜੂਦਾ ਅੰਦੋਲਨ ਕਈ ਮਾਅਨਿਆਂ ਵਿੱਚ ਉਸ ਅੰਦੋਲਨ ਨਾਲ਼ੋਂ ਵੱਖਰਾ ਹੈ। ਮੌਜੂਦਾ ਅੰਦੋਲਨ ਦੀ ਅਗਵਾਈ ਕਰਨ ਵਾਲੇ ਚਿਹਰੇ ਵੀ ਵੱਖਰੇ ਹਨ, ਸਰਕਾਰ ਦਾ ਰਵੱਈਆ ਵੀ ਵੱਖਰਾ ਹੈ ਅਤੇ ਮੰਗਾਂ ਵੀ ਵੱਖਰੀਆਂ ਹਨ। ਪਰ ਮੌਜੂਦਾ ਅੰਦੋਲਨ ਨੂੰ, 2020-21 ਦੇ ਕਿਸਾਨੀ ਅੰਦੋਲਨ ਦਾ ਅਗਲਾ ਪੜਾਅ ਵੀ ਕਿਹਾ ਜਾ ਰਿਹਾ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਮੌਜੂਦਾ ਦਿੱਲੀ ਚੱਲੋ ਪ੍ਰੋਗਰਾਮ ਦੀ ਵੀ ਅਗਵਾਈ ਕਰ ਰਹੇ ਹਨ।

2020-21 ਦੇ ਅੰਦੋਲਨ ਦੌਰਾਨ ਪੰਧੇਰ ਦੀ ਅਗਵਾਈ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੁੱਖ ਮੋਰਚੇ ਵਿੱਚ ਸ਼ਾਮਲ ਨਹੀਂ ਸੀ, ਬਲਕਿ ਦਿੱਲੀ ਦੇ ਕੁੰਡਲ਼ੀ ਬਾਰਡਰ ‘ਤੇ ਮੋਰਚਾ ਲਗਾਇਆ ਸੀ।

ਜਗਜੀਤ ਸਿੰਘ ਡੱਲ਼ੇਵਾਲ ਵੀ ਮੌਜੂਦਾ ‘ਦਿੱਲੀ ਚੱਲੋ’ ਪ੍ਰੋਗਰਾਮ ਦੇ ਮੋਹਰੀ ਨੇਤਾ ਹਨ। ਡੱਲੇਵਾਲ ਪਿਛਲੇ ਅੰਦੋਲਨ ਵਿੱਚ ਵੀ ਮੁੱਖ ਚਿਹਰਿਆਂ ਵਿੱਚ ਸਨ।

ਮੌਜੂਦਾ ਅੰਦੋਲਨ ਬਾਰੇ ਸੋਮਵਾਰ ਨੂੰ ਡੱਲੇਵਾਲ ਨੇ ਕਿਹਾ ਕਿ ਇਹ ਮੰਗਾਂ ਨਹੀਂ ਹਨ, ਬਲਕਿ ਸਮੇਂ-ਸਮੇਂ ‘ਤੇ ਸਰਕਾਰ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਹਨ ਜੋ ਲਾਗੂ ਕਰਵਾਉਣੇ ਹਨ।
ਮੌਜੂਦਾ ਕਿਸਾਨ ਅੰਦੋਲਨ ਦੀਆਂ ਮੁੱਖ ਮੰਗਾਂ ਹਨ:-

ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ
ਲੈਂਡ ਐਕੁਇਜ਼ੀਸ਼ਨ ਐਕਟ 2013 ਨੂੰ ਕੌਮੀ ਪੱਧਰ ‘ਤੇ ਲਾਗੂ ਕਰਨਾ, ਜ਼ਮੀਨ ਐਕਆਇਰ ਕਰਨ ਬਾਰੇ ਕਿਸਾਨ ਦੀ ਲਿਖਤੀ ਸਹਿਮਤੀ ਅਤੇ ਕੁਲੈਕਟਰ ਰੇਟ ਤੋਂ ਚਾਰ ਗੁਣਾ ਭਾਅ ਦੇਣਾ
ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨਾ
ਮਨਰੇਗਾ ਨੂੰ ਖੇਤੀ ਨਾਲ ਜੋੜਨਾ ਅਤੇ 700 ਰੁਪਏ ਦੀ ਦਿਹਾੜੀ ਮੁਤਾਬਕ ਸਾਲ ਵਿੱਚ 200 ਦਿਨ ਦੇ ਰੁਜ਼ਗਾਰ ਦੀ ਗਾਰੰਟੀ
ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ
ਲਖੀਮਪੁਰ ਖੀਰੀ ਕਾਂਡ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ
2020-21 ਦੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰ ਵਿੱਚੋਂ ਇੱਕ ਜੀਅ ਨੂੰ ਸਰਕਾਰੀ ਨੌਕਰੀ
ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ
ਨਕਲੀ ਕੀਟਨਾਸ਼ਕਾਂ, ਖਾਦਾਂ ਅਤੇ ਬੀਜ ਬਣਾਉਣ ਵਾਲੀਆਂ ਕੰਪਨੀਆਂ ਤੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਪ੍ਰਬੰਧ
ਹਲਦੀ, ਮਿਰਚਾਂ ਅਤੇ ਹੋਰ ਮਸਾਲਿਆਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਮਿਸ਼ਨ ਸਥਾਪਨਾ ਕਰਨਾ ਸ਼ਾਮਲ ਹਨ।

ਪਿਛਲੇ ਅੰਦੋਲਨ ਦੀਆਂ ਮੁੱਖ ਮੰਗਾਂ
ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਮਰਸ, ਫਾਰਮਰਜ਼ ਅਗਰੀਮੈਂਟ ਆਨ ਪ੍ਰਾਈਸ ਅਸ਼ੋਰੈਂਸ ਐਂਡ ਫ਼ਾਰਮ ਸਰਵਿਸ, ਅਸੈਸ਼ੀਅਲ ਕਮੌਡਟੀ (ਸੋਧ) ਕਾਨੂੰਨ ਵਾਪਸ ਕਰਵਾਉਣੇ
ਫਸਲਾਂ ਦਾ ਘੱਟੋ-ਘੱਟੋ ਸਮਰਥਨ ਮੁੱਲ ਤੈਅ ਕਰਨਾ
ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣਾ
ਪ੍ਰਦੂਸ਼ਣ ਕਾਨੂੰਨ ਵਿੱਚੋਂ ਕਿਸਾਨਾਂ ਨੂੰ ਬਾਹਰ ਰੱਖਣਾ

Back to top button