Punjab

ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ, ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਪਿਆ ਮੀਂਹ, ਫਸਲਾਂ ਦਾ ਨੁਕਸਾਨ

ਪੰਜਾਬ ‘ਚ ਅੱਜ ਸਵੇਰ ਤੋਂ ਹੀ ਆਸਮਾਨ ‘ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਤੁਫਾਨ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਮੁਤਾਬਕ 15 ਅਤੇ 16 ਅਕਤੂਬਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਸੀ। ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਤਾਪਮਾਨ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਦੇਸ਼ ਭਰ ‘ਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਜਿੱਥੇ ਪਹਿਲਾਂ ਲੋਕਾਂ ਨੂੰ ਗਰਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉੱਥੇ ਹੀ ਹੁਣ ਮੌਸਮ ਦੇ ਚੱਲਦਿਆਂ ਰਾਹਤ ਮਿਲਣ ਵਾਲੀ ਹੈ।

ਮੌਸਮ ਵਿਭਾਗ ਮੁਤਾਬਕ 17 ਅਕਤੂਬਰ ਤੱਕ ਕਈ ਸੂਬਿਆਂ ‘ਚ ਬਾਰਿਸ਼ ਹੋਣ ਵਾਲੀ ਹੈ, ਜਿਸ ਤੋਂ ਬਾਅਦ ਠੰਡ ਮਹਿਸੂਸ ਹੋਵੇਗੀ।  ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ (Punjab Weather Update) ਗਰਜ ਅਤੇ ਹਨੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ  ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।

Leave a Reply

Your email address will not be published.

Back to top button