
CIA ਸਟਾਫ਼ ਨੂੰ ਚਕਮਾ ਦੇ ਕੇ ਫਰਾਰ ਹੋਇਆ ਗੈਂਗਸਟਰ ਦੀਪਕ ਟੀਨੂੰ
ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਬੀਤੇ ਦਿਨੀਂ ਮਾਨਸਾ ਪੁਲਿਸ ਗੋਇੰਦਵਾਲ ਜੇਲ ਤੋਂ ਪ੍ਰੋਡਕਸ਼ਨ ਵਾਰੰਟ ਉੱਪਰ ਦੀਪਕ ਟੀਨੂੰ ਮਾਨਸਾ ਲੈ ਕੇ ਆਈ ਸੀ। ਦੀਪਕ ਟੀਨੂੰ ਮਾਨਸਾ ਦੇ ਥਾਣਾ ਸੀਆਈਏ ਸਟਾਫ ਵਿਚ ਬੰਦ ਸੀ।