
ਫਰੀਦਕੋਟ ਤੋਂ ‘ਆਪ’ ਵਿਧਾਇਕ ਗੁਰਦਿੱਤ ਸੇਖੋਂ ਦੀ ਪਤਨੀ ਬੇਅੰਤ ਕੌਰ ਇਨ੍ਹੀਂ ਦਿਨੀਂ ਚਰਚਾ ‘ਚ ਹੈ। ਦਰਅਸਲ ਉਨ੍ਹਾਂ ‘ਤੇ ਡੀਸੀ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਤੋਂ ਬਾਅਦ ਨਾਰਾਜ਼ ਡੀਸੀ ਪ੍ਰੋਗਰਾਮ ਛੱਡ ਕੇ ਚਲੇ ਗਏ। ਘਟਨਾ ਵੀਰਵਾਰ ਰਾਤ ਦੀ ਦੱਸੀ ਜਾ ਰਹੀ ਹੈ। ਜਿੱਥੇ ਫਰੀਦਕੋਟ ਵਿੱਚ ਬਾਬਾ ਫਰੀਦ ਆਗਮਨ ਪੁਰਬ ਮੌਕੇ ਰਾਤ ਸਮੇਂ ਸੰਗੀਤ ਦਾ ਪ੍ਰੋਗਰਾਮ ਚੱਲ ਰਿਹਾ ਸੀ, ਜਿਸ ਵਿੱਚ ਵੀਵੀਆਈਪੀ ਸ਼੍ਰੇਣੀ ਵਿੱਚ ਵਿਧਾਇਕ ਦੀ ਪਤਨੀ ਨੂੰ ਕੁਰਸੀ ਨਹੀਂ ਮਿਲੀ। ਜਿਸ ਕਾਰਨ ਉਹ ਗੁੱਸੇ ‘ਚ ਆ ਕੇ ਉੱਥੋਂ ਚਲੇ ਗਏ।
ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਸ ਨੂੰ ਮਨਾ ਲਿਆ ਪਰ ਬੇਅੰਤ ਕੌਰ ਨੇ ਡੀਸੀ ਨੂੰ ਆਉਂਦਿਆਂ ਹੀ ਝਾੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਆਈਏਐਸ ਐਸੋਸੀਏਸ਼ਨ ਕੋਲ ਪਹੁੰਚ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਵੇਣੂ ਪ੍ਰਸਾਦ ਨੇ ਵੀ ਡੀਸੀ ਨਾਲ ਦੁਰਵਿਵਹਾਰ ਦੀ ਪੁਸ਼ਟੀ ਕੀਤੀ ਹੈ।ਜਿਸ ਸਮੇਂ ਵਿਧਾਇਕ ਦੀ ਪਤਨੀ ਨੇ ਡੀਸੀ ਨੂੰ ਡਾਂਟਿਆ ਉਸ ਸਮੇਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਗੁਰਦਿੱਤ ਸੇਖੋਂ, ਡਵੀਜ਼ਨਲ ਕਮਿਸ਼ਨਰ ਅਤੇ ਕਈ ‘ਆਪ’ ਵਰਕਰ ਮੌਜੂਦ ਸੀ