
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ (ਲਾਅ ਐਂਡ ਆਰਡਰ) ਜਲੰਧਰ ਅੰਕੁਰ ਗੁਪਤਾ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ’ਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ, ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ’ਚ ਤੇ ਹੋਰ ਇਕੱਠ ਵਾਲੀਆਂ ਥਾਵਾਂ ’ਚ ਹਥਿਆਰ ਲੈ ਕੇ ਜਾਣ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।