ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਅੱਜ (27 ਫਰਵਰੀ) ਨੂੰ ਨਗਰ ਨਿਗਮ ਦੇ ਜੋਨ-A ਦਫਤਰ ਵਿੱਚ ਜਿੰਦਾ ਲਾ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਦੀ ਬਹਿਸ ਹੋਈ ਤੇ ਇਸ ਦੌਰਾਨ ਰਵਨੀਤ ਬਿੱਟੂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਧੱਕਾਮੁੱਕੀ ਵੀ ਹੋਈ।। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰ ਮੌਜੂਦ ਸੀ ਜਿਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ।
ਜ਼ਿਕਰ ਕਰ ਦਈਏ ਕਿ ਪਿਛਲੇ ਇੱਕ ਹਫਤੇ ਤੋਂ ਰਵਨੀਤ ਬਿੱਟੂ ਲਗਾਤਾਰ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਤੇ ਹੋਰ ਕੰਮਾਂ ਦੇ ਨਾ ਹੋ ਕਰਕੇ ਮੀਟਿੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ ਬਿੱਟੂ ਨੇ ਕਿਹਾ ਸੀ ਕਿ ਨਿਗਮ ਵਿੱਚ ਜਾਅਲੀ ਤਨਖ਼ਾਹ ਦੇ ਘੋਟਾਲਾ ਸਾਹਮਣੇ ਆਇਆ ਹੈ।ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਨਗਰ ਨਿਗਮ ਲੁਧਿਆਣਾ ਦਾ ਵਿਕਾਸ ਕਰਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਨਗਰ ਨਿਗਮ ਲੁਧਿਆਣਾ ਘਪਲਿਆਂ ਦਾ ਅੱਡਾ ਬਣ ਚੁੱਕਾ ਹੈ। ਉਹਨਾਂ ਕਿਹਾ ਕਿ ਮੰਗਾਂ ਮਨਵਾਉਣ ਲਈ ਹੀ ਅੱਜ ਮਜਬੂਰ ਹੋ ਕੇ ਉਹਨਾਂ ਨੂੰ ਸੰਘਰਸ਼ ਕਰਨਾ ਪਿਆ ਹੈ। ਬਿੱਟੂ ਨੇ ਕਿਹਾ ਕਿ ਜੇਕਰ ਨਗਰ ਨਿਗਮ ਦੇ ਦਫ਼ਤਰ ਤੋਂ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਹੋਣਾ,ਤਾਂ ਫ਼ੇਰ ਦਫਤਰ ਨੂੰ ਤਾਲਾ ਲਗਾਉਣਾ ਹੀ ਚੰਗਾ ਹੈ, ਇਸ ਲਈ ਅੱਜ ਉਹਨਾਂ ਨੇ ਆਪਣੇ ਸਾਥੀਆਂ ਸਮੇਤ ਨਗਰ ਨਿਗਮ ਦੇ ਦਫਤਰ ਨੂੰ ਤਾਲਾ ਲਗਾਇਆ ਹੈ।