
ਪ੍ਰਭੂ ਯਿਸੂ ਮਸੀਹ ‘ਤੇ ਕੀਤੀ ਗਈ ਵਿਵਾਦਤ ਟਿੱਪਣੀ ਤੋਂ ਬਾਅਦ ਹੁਣ ਈਸਾਈ ਭਾਈਚਾਰਾ ਅੰਮ੍ਰਿਤਪਾਲ ਸਿੰਘ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ 17 ਅਕਤੂਬਰ ਦਿਨ ਸੋਮਵਾਰ ਨੂੰ ਜਲੰਧਰ ਦਾ ਪੀਏਪੀ ਚੌਕ ਜਾਮ ਕਰਨਗੇ। ਦਰਅਸਲ ਈਸਾਈ ਭਾਈਚਾਰੇ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸੂ ਮਸੀਹ ਬਾਰੇ ਦਿੱਤਾ ਗਿਆ ਵਿਵਾਦਤ ਬਿਆਨ ਪੂਰੀ ਤਰ੍ਹਾਂ ਗਲਤ ਹੈ। ਇਸ ਕਾਰਨ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਉਹ ਜਲੰਧਰ ਪੀਏਪੀ ਚੌਂਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਗੇ।