
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਕਾਰ ਹਿਸਾਰ ‘ਚ ਹਾਦਸਾਗ੍ਰਸਤ ਹੋ ਗਈ। ਉਸ ਦੀ ਗੱਡੀ ਸਾਹਮਣੇ ਤੋਂ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਇਹ ਹਾਦਸਾ ਨੀਲਗਾਏ ਦੇ ਅਚਾਨਕ ਸਾਹਮਣੇ ਆਉਣ ਕਾਰਨ ਵਾਪਰਿਆ। ਸਾਬਕਾ ਮੁੱਖ ਮੰਤਰੀ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ।