ਪੰਜਾਬ ਨੂੰ ਮਿਲਿਆ ਨਵਾਂ ਗਵਰਨਰ, ਰਾਸ਼ਟਰਪਤੀ ਵਲੋਂ 10 ਰਾਜਾਂ ਦੇ ਨਵੇਂ ਰਾਜਪਾਲਾਂ ਦੀਆਂ ਨਿਯੁਕਤੀਆਂ
The President has announced the new appointments of Governors in 10 states of Punjab.
ਰਾਸ਼ਟਰਪਤੀ ਵਲੋਂ ਪੰਜਾਬ ਸਮੇਤ 10 ਰਾਜਾਂ ਦੇ ਨਵੇਂ ਰਾਜਪਾਲਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਰਾਜਾਂ ਵਿੱਚ ਰਾਜਪਾਲਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਵੀ ਐਲਾਨ ਕੀਤਾ ਹੈ।
NEWS-ਕੈਨੇਡਾ ਪੁਲਿਸ ਵਲੋਂ ਜ਼ਬਰਦਸਤੀ ਵਸੂਲ ਦੇ ਦੋਸ਼ ਚ 6 ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਇਨ੍ਹਾਂ ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ
ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਜਿਸ਼ਣੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਰਾਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਸੀਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਸੀਪੀ ਰਾਧਾਕ੍ਰਿਸ਼ਣਨ, ਜੋ ਇਸ ਸਮੇਂ ਝਾਰਖੰਡ ਦੇ ਰਾਜਪਾਲ ਹਨ ਅਤੇ ਤੇਲੰਗਾਨਾ ਦਾ ਵਾਧੂ ਚਾਰਜ ਸੰਭਾਲ ਰਹੇ ਹਨ, ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਗੁਲਾਬ ਚੰਦ ਕਟਾਰੀਆ, ਜੋ ਇਸ ਸਮੇਂ ਅਸਾਮ ਦੇ ਰਾਜਪਾਲ ਹਨ, ਨੂੰ ਪੰਜਾਬ ਅਤੇ ਚੰਡੀਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਲਕਸ਼ਮਣ ਪ੍ਰਸਾਦ ਅਚਾਰੀਆ, ਜੋ ਇਸ ਸਮੇਂ ਸਿੱਕਮ ਦੇ ਰਾਜਪਾਲ ਹਨ, ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਣੀਪੁਰ ਦੇ ਰਾਜਪਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।