
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਹੈ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਹੋਰ ਵੱਡੇ ਨੇਤਾ ਮੌਜੂਦ ਹਨ।