canada, usa ukIndia

ਪੁਲਿਸ ‘ਚ ਵੱਡਾ ਫੇਰਬਦਲ, ਵਿਜੀਲੈਂਸ ਮੁੱਖੀ ਦਾ ਤਬਾਦਲਾ, DC ਸਸਪੈਂਡ, ਸਮੂਹ ਡੀਸੀ ਤੇ SSP ਨੂੰ ਸਖਤ ਹੁਕਮ ਜਾਰੀ

ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ (vigilance chief punjab) ਸਪੈਸ਼ਲ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਵਿਜੀਲੈਂਸ ਮੁੱਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ।

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਸ਼੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪੰਜਾਬ ਵਿਜ਼ੀਲੈਂਸ ਦੇ ਮੁੱਖੀ ਨੂੰ ਅਹੁਦੇ ਤੋਂ ਹਟਾਇਆ ਸੀ।

ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।

Back to top button