
ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਫਾਜ਼ਿਲਕਾ ਤੋਂ ਜਿਥੇ ਜੋਹੜੀ ਮੰਦਰ ਵਿਚ ਆਪਣੀ ਮਾਂ ਨਾਲ ਮੱਥਾ ਟੇਕਣ ਆਈ ਲੜਕੀ ਦਾ ਮੰਦਰ ਵਿਚ ਲੁਕ ਕੇ ਬੈਠੇ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਦਿੱਤਾ। ਗਲੇ ਵਿਚ ਡੂੰਘਾ ਟੱਕ ਲੱਗਣ ਕਾਰਣ ਲੜਕੀ ਨੂੰ ਬੇਹੱਦ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਉਸ ਦੀ ਹਾਲਤ ਨੂੰ ਵੇਖਦਿਆਂ ਸ੍ਰੀਗੰਗਾਨਗਰ ਰੈਫਰ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਮਾਮਲਾ ਪ੍ਰੇਮ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ |ਤੇ ਪੁਲਿਸ ਨੇ ਵਾਰਦਾਤ ਤੋਂ ਬਾਅਦ ਫਰਾਰ ਹੋਏ ਮੁਲਜ਼ਮ ਪ੍ਰੇਮੀ ਸਾਜਨ ਨੂੰ ਗਿਰਫ਼ਤਾਰ ਕਰ ਲਿਆ ਹੈ |