ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ 21 ਸਾਲਾ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ, ਕੰਧ ‘ਤੇ ਲਿਖਿਆ ਨੋਟ, ‘Sorry Mummy-Papa…’
Suicide by a 21-year-old student of Wali Professional University,

ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਨੇੜਲੇ ਇਲਾਕੇ ਵਿੱਚ ਇੱਕ 21 ਸਾਲਾ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਵਿਦਿਆਰਥੀ ਨੇ 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਪੀਜੀ ਦੇ ਕਮਰੇ ਵਿੱਚ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਇਸ ਨਿੱਜੀ ਪੀਜੀ ਵਿੱਚ ਰਹਿਣ ਆਇਆ ਸੀ
ਕੰਧ ਉੱਤੇ ਲਿਖਿਆ ਸੁਸਾਇਡ ਨੋਟ
ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਜਾਂਚ ਕੀਤੀ। ਪੁਲਿਸ ਨੇ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਮ੍ਰਿਤਕ ਵਿਦਿਆਰਥੀ ਦੀ ਪਛਾਣ ਅਭੀਸ਼ੇਕ ਪਟੇਲ ਵਜੋਂ ਹੋਈ ਹੈ, ਜੋ ਬੁਲੰਦਸ਼ਹਿਰ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਉਹ ਐਲਪੀਯੂ (ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ) ਵਿੱਚ ਬੀਟੈਕ (ਕੰਪਿਊਟਰ ਸਾਇੰਸ) ਚੌਥੇ ਸਾਲ ਦਾ ਵਿਦਿਆਰਥੀ ਸੀ।











