JalandharEducation

ਲਵਲੀ ਯੂਨੀਵਰਸਿਟੀ ਬੰਦ, ਪ੍ਰੀਖਿਆਵਾਂ ਮੁਲਤਵੀ, CM Mann ਵੱਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ, ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ

Lovely University closed for 10 days, exams postponed; CM Mann orders strict action against the accused.

Lovely University closed for 10 days, exams postponed; CM Mann orders strict action against the accused.

ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਬੀਤੇ ਦੋ ਦਿਨਾਂ ਤੋਂ ਚੱਲ ਰਹੇ ਤਣਾਅਪੂਰਨ ਮਾਹੌਲ ਦਾ ਜਾਇਜ਼ਾ ਲੈਣ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ‘ਚ ਗੱਲਬਾਤ ਕਰਵਾਈ ਜਾ ਰਹੀ ਹੈ।

LPU ਹਿੰਸਾ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਨੇ ਸੂ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਪੁਲਿਸ ਤੋਂ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਵੇਰਵਾ ਮੰਗਿਆ ਹੈ। ਇਸ ਦੇ ਨਾਲ ਹੀ FIR ਦੀ ਕਾਪੀ ਅਤੇ ਹੁਣ ਤੱਕ ਦੀ ਜਾਂਚ ਤੇ ਕਾਰਵਾਈ ਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ। ਮਹਿਲਾ ਕਮਿਸ਼ਨ ਨੇ ਕੁੜੀਆਂ ਦੇ ਹੋਸਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ CCTV ਕੈਮਰਿਆਂ ਬਾਰੇ ਵੀ ਜਾਣਕਾਰੀ ਮੰਗੀ ਹੈ। ਪੁਲਿਸ ਨੂੰ 30 ਸਤੰਬਰ ਤੱਕ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ।

ਬੀਤੇ ਦਿਨ ਵਿਦਿਆਰਥੀਆਂ ਵੱਲੋਂ ਪਥਰਾਅ ਤੇ ਕੁਝ ਗੱਡੀਆਂ ਨੂੰ ਅੱਗ ਦੇ ਹਵਾਲੇ ਕਰਨ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਬਲ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਘਟਨਾ ਤੇ ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਕੋਸ਼ਿਸ਼ ਸੀ ਕਿ ਵਿਦਿਆਰਥੀਆਂ ਦੇ ਖ਼ਿਲਾਫ਼ ਪੁਲਿਸ ਬਲ ਦਾ ਇਸਤੇਮਾਲ ਨਾ ਕੀਤਾ ਜਾਵੇ, ਪਰ ਉਕਸਾਵੇ ਤੋਂ ਬਾਅਦ ਪੁਲਿਸ ਨੂੰ ਥੋੜ੍ਹੇ ਬਲ ਦਾ ਇਸਤੇਮਾਲ ਕਰਨਾ ਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਬੱਚਿਆਂ ਵਾਂਗ ਹਨ ਤੇ ਸਾਡੀ ਕੋਸ਼ਿਸ਼ ਹੈ ਕਿ ਇਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਕੁਝ ਮਤਭੇਦ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਗੱਲਬਾਤ ਰਾਹੀ ਹੱਲ ਕਰਵਾਉਣ ਦੀ ਕੋਸ਼ਿਸ਼ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਇੱਕ ਸ਼ਿਕਾਇਤ ਮੁਤਾਬਕ ਵਿਦਿਆਰਥੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਗਰਲਜ਼ ਹੌਸਟਲ ‘ਚ ਸਿਰਫ਼ ਮਹਿਲਾ ਵਰਕਰਾਂ ਨੂੰ ਰੱਖਿਆ ਜਾਵੇ, ਜਿਸ ਨੂੰ ਪੁਲਿਸ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਵਿਦਿਆਰਥੀਆਂ ‘ਚ ਮੀਟਿੰਗ ਕਰਵਾ ਕੇ ਹੱਲ ਕਰਵਾ ਦਿੱਤਾ ਗਿਆ ਸੀ।

ਘਟਨਾ ਦੀ ਜਾਂਚ ਜਾਰੀ, ਮੁਲਜ਼ਮਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਵਿਦਿਆਰਥੀਆਂ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ‘ਤੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ‘ਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਐਸਆਈਟੀ ਦਾ ਗਠਨ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ ਤੇ ਕੋਈ ਵੀ ਮਾਮਲੇ ‘ਚ ਲਿਪਤ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਚਾਹੇ ਉਹ ਕੋਈ ਵੱਡੇ ਤੋਂ ਵੱਡਾ ਅਧਿਕਾਰੀ ਹੋਵੇ ਜਾਂ ਕੋਈ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਹੋਵੇ ਸਭ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਯੂਨੀਵਰਸਿਟੀ ਅੰਦਰ ਭੰਨਤੋੜ ਕਰਨ ਵਾਲਿਆਂ ਦੀ ਵੀ ਹੋਵੇਗੀ ਜਾਂਚ

ਯੂਨੀਵਰਸਿਟੀ ਅੰਦਰ ਭੰਨਤੋੜ ਦੇ ਮਾਮਲੇ ‘ਤੇ ਡੀਜੀਪੀ ਯਾਦਵ ਨੇ ਕਿਹਾ ਕਿ ਇਸ ਦੀ ਵਿਗਿਆਨੀ ਤੇ ਤਕਨੀਕੀ ਪੱਧਰ ‘ਤੇ ਜਾਂਚ ਕੀਤੀ ਜਾਵੇਗੀ। ਜੋ ਕੋਈ ਵੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥ ‘ਚ ਲਵੇਗਾ, ਉਸ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਵਿੱਚ ਹੋਏ ਭਾਰੀ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਮੌਜੂਦਾ ਸਥਿਤੀ ਦੇ ਮੱਦੇਨਜ਼ਰ 28 ਸਤੰਬਰ ਤੋਂ ਅਗਲੇ 10 ਦਿਨਾਂ ਲਈ ਸਾਰੀਆਂ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਜਲੰਧਰ-ਲੁਧਿਆਣਾ ਹਾਈਵੇ ’ਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਦੇ ਹੋਸਟਲ ’ਚ ਵਿਦਿਆਰਥਣ ਨਾਲ ਜਬਰ ਜਨਾਹ ਦੀ ਅਫ਼ਵਾਹ ਤੋਂ ਬਾਅਦ ਸ਼ਨਿਚਰਵਾਰ ਦੇਰ ਰਾਤ ਵਿਦਿਆਰਥੀਆਂ ਨੇ ਉੱਥੇ ਜ਼ਬਰਦਸਤ ਭੰਨਤੋੜ ਤੇ ਸਾੜ-ਫੂਕ ਕੀਤੀ। ਮੁਜ਼ਾਹਰਕਾਰੀਆਂ ਨੇ ਰਾਤ ਤਿੰਨ ਵੱਜੇ ਹੀ ਯੂਨੀਵਰਿਸਟੀ ਦੇ ਬਾਹਰ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ’ਤੇ ਜਾਮ ਲਗਾ ਦਿੱਤਾ। ਸ਼ਨਿਚਰਵਾਰ ਦੇਰ ਸ਼ਾਮ ਕਰੀਬ ਸੱਤ ਵਜੇ ਪੁਲਿਸ ਨੇ ਲਾਠੀਚਾਰਜ ਕਰ ਕੇ ਵਿਦਿਆਰਥੀਆਂ ਨੂੰ ਹਟਾਉਣ ਦਾ ਯਤਨ ਕੀਤਾ ਤਾਂ ਮੁਜ਼ਾਹਰਾਕਾਰੀਆਂ ਨੇ ਪੁਲਿਸ ’ਤੇ ਪਥਰਾਅ ਕਰ ਦਿੱਤਾ। ਇਸ ਨਾਲ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਮੁਜ਼ਾਹਰਕਾਰੀਆਂ ਨੇ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਤੇ ਕਪੂਰਥਲਾ ਜ਼ਿਲ੍ਹੇ ਦੇ ਐੱਸਐੱਸਪੀ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। ਇਹੀ ਨਹੀਂ ਪੁਲਿਸ ਦੀਆਂ ਤਿੰਨ ਗੱਡੀਆਂ ਦੇ ਨਾਲ ਹੀ ਹੋਰ ਵਾਹਨਾਂ ਅੱਗ ਲਗਾ ਦਿੱਤੀ। ਯੂਨੀਵਰਿਸਟੀ ਕੈਂਪਸ ’ਚ ਦੋਬਾਰਾ ਭੰਨ-ਤੋੜ ਕੀਤੀ ਗਈ।

ਦਸ ਦਿਨ ਤੱਕ ਯੂਨੀਵਰਿਸਟੀ ’ਚ ਛੁੱਟੀਆਂ

ਐੱਲਪੀਯੂ ਪ੍ਰਸ਼ਾਸਨ ਨੇ ਘਟਨਾ ਤੋਂ ਬਾਅਦ ਦਸ ਦਿਨ ਤੱਕ ਯੂਨੀਵਰਿਸਟੀ ’ਚ ਛੁੱਟੀਆਂ ਕਰ ਦਿੱਤੀਆਂ ਹਨ। ਇਸ ਦੌਰਾਨ ਹੋਣ ਵਾਲੀਆਂ ਪ੍ਰੀਖਿਆਵਾਂ ਅਗਲੀ ਸੂਚਨਾ ਤੱਕ ਮੁਲਤਵੀ ਰਹਿਣਗੀਆਂ। ਯੂਨੀਵਰਿਸਟੀ ਵੱਲੋਂ ਵਿਦਿਆਰਥੀਆਂ ਨੂੰ ਭੇਜੇ ਗਏ ਸੰਦੇਸ਼ ’ਚ ਕਿਹਾ ਗਿਆ ਹੈ ਕਿ ਜੇਕਰ ਉਹ ਘਰ ਜਾਣਾ ਚਾਹੁੰਦੇ ਹਨ ਤਾਂ ਇਸ ਲਈ ਪਰਿਵਾਰ ਜਾਂ ਗਾਰਡੀਅਨ ਦੀ ਮਨਜ਼ੂਰੀ ਜ਼ਰੂਰੀ ਹੈ। ਜੋ ਵਿਦਿਆਰਥੀ ਹੋਸਟਲ ’ਚ ਹੀ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹੋਸਟਲ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਪਟਿਆਲਾ ਦੀ ਚਿਤਕਾਰਾ ਯੂਨੀਵਰਿਸਟੀ ਨੇ ਵੀ ਚਾਰ ਦਿਨਾਂ ਦੀਆਂ ਛੁੱਟੀਆਂ ਐਲਾਨ ਦਿੱਤੀਆਂ ਹਨ।

 

 

LPU ’ਚ ਹੰਗਾਮੇ ਦੌਰਾਨ 5 ਨੌਜਵਾਨ ਕਾਬੂ ਕੀਤੇ ਹਨ ਤੇ ਕਾਬੂ ਨੌਜਵਾਨਾਂ ਕੋਲੋਂ ਇੱਕ ਦਾਤਰ ਤੇ ਵਾਕੀ ਟਾਕੀ ਸੈੱਟ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ 27ਵੀਂ ਬਟਾਲੀਅਨ ਦੀ ਕਮਾਂਡੈਂਟ ਗੁਰਮੀਤ ਕੌਰ ਨੇ ਦਿੱਤੀ। ਪੁਲਿਸ ਵੱਲੋਂ ਕਾਬੂ ਨੌਜਵਾਨਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Back to top button