
Jalandhar/ SS Chahal
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਨਵੇਂ ਵਿੱਦਿਅਕ-ਸੈਸ਼ਨ 2022-23 ਦਾ ਸ਼ੱੁਭ ਆਰੰਭ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਹਿਤ ਪਰਮਾਤਮਾ ਦਾ ਓਟ ਆਸਰਾ ਲੈਂਦਿਆਂ ਹੋਇਆਂ ਆਰੰਭ ਹੋਇਆ। ਇਸ ਮੌਕੇ ਕਾਲਜ ਦੀ ਗਵਰਨਿੰਗ ਕੌਂਸਲ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਪਰਮਾਤਮਾ ਦੀ ਮੁਹੱਬਤ ਵਿਚ ਬਹੁਤ ਬਰਕਤ ਹੈ ਅਤੇ ਲਾਇਲਪੁਰ ਖ਼ਾਲਸਾ ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਇਥੇ ਹਰ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਿਦਆਰਥੀਆਂ ਨੇ ਵਿੱਦਿਆ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਉੱਚ ਪ੍ਰਾਪਤੀਆਂ ਕੀਤੀਆਂ ਹਨ। ਪਰਮਾਤਮਾ ਦੇ ਓਟ ਆਸਰੇ ਸਦਕਾ ਅਸੀਂ ਇਸ ਸਾਲ ਵੀ ਹਰ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਾਂਗੇ। ਇਸ ਮੌਕੇ ਪ੍ਰੋਫ਼ੈਸਰ ਜਸਰੀਨ ਕੌਰ, ਡੀਨ ਅਕੈਡਮਿਕ ਅਫੇਅਰਜ਼ ਨੇ ਕਿਹਾ ਕਿ ਕਿਸੇ ਵੀ ਨਵੇਂ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਬਹੁਤ ਜ਼ਰੂਰੀ ਹੈ ਕਿਉਂਕਿ ਪਰਮਾਤਮਾ ਦਾ ਆਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਜਾਣ ਵਾਲਾ ਕੰਮ ਸਦਾ ਹੀ ਨੇਪਰੇ ਚੜ੍ਹਦਾ ਹੈ। ਉਹਨਾਂ ਵਿਿਦਆਰਥੀਆਂ ਨੂੰ ਪ੍ਰੇਰਦੇ ਹੋਏ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਮਿਹਨਤ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ। ਉਹਨਾਂ ਕਿਹਾ ਕਿ ਅਧਿਆਪਕਾਂ ਅਤੇ ਵਿਿਦਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਇਹ ਕਾਲਜ ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਿਦਆਰਥੀ ਹਾਜ਼ਰ ਸਨ।