EducationJalandhar

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ  ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਵਲੋਂ Partition Horrors Remembrance Day ਮਨਾਇਆ

JALANDHAR/ SS CHAHAL

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ  ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ Partition Horrors Remembrance Day ਮਨਾਇਆ ਗਿਆ। ਸਮਾਗਮ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਅਤੇ ਡੀਨ ਅਕਾਦਮਿਕ ਅਫੈਅਰਜ਼ ਪ੍ਰੋ. ਜਸਰੀਨ ਕੌਰ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਸੁਮਨ ਚੌਪੜਾ ਨੇ ਮੁਖ ਮਹਿਮਾਨ, ਹਾਜ਼ਰ ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸਾਰਿਆਂ ਨੂੰ ਪੰਜਾਬ ਵੰਡ ਦੇ ਇਤਿਹਾਸਿਕ ਤੱਥਾਂ ਬਾਰੇ ਜਾਣਕਾਰੀ ਦਿੱਤੀ।

 

ਇਸ ਦੌਰਾਨ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੰਡ ਨਾਲ ਸਬੰਧਿਤ ਪੀਪੀਟੀ ਦਿਖਾਈ ਗਈ ਅਤੇ ਉਹਨਾਂ ਨੂੰ ਡਾ. ਸੁਮਨ ਚੌਪੜਾ ਨੇ ਆਪਣੇ ਸ਼ਬਦਾਂ ਰਾਹੀਂ ਵਿਆਖਿਆ ਕਰਦੇ ਹੋਏ ਬੱਚਿਆਂ ਨੂੰ ਆਜ਼ਾਦੀ ਦੇ ਨਾਲ-ਨਾਲ ਵੰਡ ਨਾਲ ਜੁੜੀਆਂ ਦੁਖਦਾਈ ਘਟਨਾਵਾਂ ਬਾਰੇ ਦੱਸਦੇ ਹੋਏ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫਿਜਾ ਵਿਚ ਸਾਹ ਲੈ ਰਹੇ ਹਾਂ ਉਸ ਨੂੰ ਪ੍ਰਾਪਤ ਕਰਨ ਲਈ ਸਾਡੇ ਪੁਰਵਜਾਂ ਨੇ ਅਣਗਿਣਤ ਤਸੀਹੇ ਝੱਲੇ ਅਤੇ ਆਪਣੀ ਕੁਰਬਾਨੀਆਂ ਦਿਤੀਆਂ। ਉਹਨਾਂ ਨੇ ਨੋਜਵਾਨ ਵਿਦਿਆਰਥੀਆਂ ਨੂੰ ਇੰਨੀ ਮੁਸ਼ਕਿਲਾਂ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਸਾਂਭ ਕੇ ਰੱਖਣ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਆਪਣੇ ਸੰਦੇਸ਼ ਵਿਚ ਦੇਸ਼ ਦੀ ਆਜ਼ਾਦੀ ਦੇ ਮਹਾਉਤਸਵ ਦੇ ਮੌਕੇ ਤੇ ਸਭ ਨੂੰ ਵਧਾਈ ਦਿਤੀ ਅਤੇ ਦੇਸ਼ ਦੇ ਵਿਕਾਸ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਇਤਿਹਾਸ ਦੀਆਂ  ਇਹਨਾਂ ਪੀੜਾਂ ਤੋਂ ਸਬਕ ਲੈਂਦੇ ਹੋਏ ਆਪਣੇ ਦੇਸ਼ ਦੇ ਭਵਿੱਖ ਨੂੰ ਸਵਾਰਨ ਦਾ ਸੰਦੇਸ਼ ਦਿੱਤਾ। ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਨਾਲ ਸਬੰਧਿਤ ਗੀਤਾਂ ਰਾਹੀਂ ਮਨੋਰੰਜਨ ਵੀ ਕੀਤਾ ਗਿਆ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਮਨਪ੍ਰੀਤ ਕੌਰ, ਅਰਥ ਸ਼ਾਸ਼ਤਰ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਕੌਰ, ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਸੁਖਦੇਵ ਸਿੰਘ,ਈ.ਵੀ.ਐਸ. ਵਿਭਾਗ ਦੇ ਮੁਖੀ ਡਾ. ਜਸਵਿੰਦਰ ਕੌਰ, ਕਾਮਰਸ ਵਿਭਾਗ ਦੇ ਪ੍ਰੋ. ਮਨੀਸ਼ ਗੋਇਲ, ਅਤੇ ਇਤਿਹਾਸ ਵਿਭਾਗ ਦੇ ਪ੍ਰੋ. ਅਮਨਦੀਪ ਕੌਰ ਵੀ ਹਾਜ਼ਰ ਸਨ। ਇਸ ਪ੍ਰੋਗਰਾਮ ਦੇ ਅੰਤ ਰਾਸ਼ਟਰੀ ਗਾਨ ਨਾਲ ਕੀਤਾ ਗਿਆ। ਮੰਚ ਸੰਚਾਲਨ ਦਾ ਕਾਰਜ ਡਾ. ਅਮਨਦੀਪ ਕੌਰ ਨੇ ਬਾਖੂਬੀ ਨਿਭਾਇਆ।

Leave a Reply

Your email address will not be published.

Back to top button