India
PM ਮੋਦੀ ਦੀ ਸੁਰੱਖਿਆ ਵਿੱਚ ਵੱਡੀ ਕਮੀ, ਰੋਡ ਸ਼ੋਅ ‘ਚ ਇੱਕ ਔਰਤ ਨੇ ਨੇ ਫੁੱਲਾਂ ਨਾਲ PM ਮੋਦੀ ਵੱਲ ਸੁੱਟਿਆ ਮੋਬਾਇਲ

ਕਰਨਾਟਕ ਦੇ ਮੈਸੂਰ ਵਿੱਚ ਇੱਕ ਵਾਰ ਫਿਰ PM ਮੋਦੀ ਦੀ ਸੁਰੱਖਿਆ ਵਿੱਚ ਵੱਡੀ ਕਮੀ ਸਾਹਮਣੇ ਆਈ ਹੈ। ਇੱਥੇ ਪ੍ਰਧਾਨ ਮੰਤਰੀ ਦਾ ਰੋਡ ਸ਼ੋਅ ਚੱਲ ਰਿਹਾ ਸੀ, ਜਦੋਂ ਇੱਕ ਔਰਤ ਨੇ ਆਪਣਾ ਮੋਬਾਈਲ ਉਨ੍ਹਾਂ ਦੀ ਕਾਰ ਵੱਲ ਸੁੱਟ ਦਿੱਤਾ। ਪੁਲਿਸ ਨੇ ਤੁਰੰਤ ਔਰਤ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ।
ਪੁੱਛਗਿਛ ਦੌਰਾਨ ਔਰਤ ਨੇ ਦੱਸਿਆ ਕਿ ਉਹ ਭਾਜਪਾ ਦੀ ਵਰਕਰ ਹੈ ਅਤੇ ਇਹ ਗਲਤੀ ਨਾਲ ਹੋਇਆ ਹੈ। ਔਰਤ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਵੱਲ ਫੁੱਲ ਸੁੱਟ ਰਹੀ ਸੀ ਪਰ ਉਸ ਨੇ ਧਿਆਨ ਨਹੀਂ ਦਿੱਤਾ ਅਤੇ ਗਲਤੀ ਨਾਲ ਮੋਬਾਈਲ ਵੀ ਫੁੱਲ ਦੇ ਨਾਲ ਚਲਾ ਗਿਆ।
ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ), ਕਾਨੂੰਨ ਅਤੇ ਵਿਵਸਥਾ, ਆਲੋਕ ਕੁਮਾਰ ਨੇ ਕਿਹਾ ਕਿ ਫ਼ੋਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਵਰਕਰ ਦਾ ਸੀ ਅਤੇ ਪੀਐਮ ਮੋਦੀ ਵਿਸ਼ੇਸ਼ ਸੁਰੱਖਿਆ ਸਮੂਹ (ਐਸਪੀਜੀ) ਦੀ ਸੁਰੱਖਿਆ ਵਿੱਚ ਸਨ।
ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਦੀ ਗੱਡੀ ‘ਤੇ ਫ਼ੋਨ ਸੁੱਟਣ ਵਾਲੇ ਵਿਅਕਤੀ ਦਾ ਕੋਈ ਮਾੜਾ ਇਰਾਦਾ ਨਹੀਂ ਸੀ ਅਤੇ ਉਸ ਨੇ ਜੋਸ਼ ‘ਚ ਅਜਿਹਾ ਕੀਤਾ।