
ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਲਾਰੈਂਸ ਬਿਸ਼ਨੋਈ ਗਰੁੱਪ (Lawrence Bishnoi Group) ਦੀ ਧਮਕੀ ਭਰੀ ਮੇਲ ਆਉਣ ਤੋਂ ਬਾਅਦ ਹਰ ਪਾਸੇ ਹੜ੍ਹਕੰਪ ਮੱਚ ਗਿਆ ਹੈ। ਇਸ ਵਾਰ ਗੈਂਗਸਟਰਾਂ ਨੇ ਧਮਕੀਆਂ ਫੇਸਬੁੱਕ ਪੋਸਟ ਰਾਹੀਂ ਨਹੀਂ ਸਗੋਂ ਮੇਲ ਰਾਹੀਂ ਦਿੱਤੀਆਂ ਹਨ। ਲਾਰੈਂਸ ਗੈਂਗ ਦੀ ਧਮਕੀ ਉੱਪਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਠੋਕਵਾਂ ਜਵਾਬ ਦਿੱਤਾ ਹੈ।
ਦੱਸ ਦੇਈਏ ਕਿ ਬਲਕੌਰ ਸਿੰਘ ਨੂੰ ਮਿਲੀ ਮੇਲ ਵਿੱਚ ਲਿਖਿਆ ਗਿਆ ਜੇਕਰ ਬੁੱਢਾ ਨਾ ਸੁਧਰਿਆ ਤਾਂ ਤੇਰੀ ਹਾਲਤ ਤੇਰੇ ਪੁੱਤਰ ਨਾਲੋਂ ਵੀ ਮਾੜੀ ਹੋ ਜਾਵੇਗੀ। ਮੇਲ ਵਿੱਚ ਅੱਗੇ ਲਿਖਿਆ ਗਿਆ ਕਿ- ਤੁਹਾਡੇ ਕਾਰਨ ਹੀ ਮਨੂੰ ਅਤੇ ਜਗਰੂਪ ਰੂਪਾ ਦਾ ਐਨਕਾਊਂਟਰ ਹੋਇਆ ਹੈ, ਤੁਹਾਡੀ ਵਾਰ-ਵਾਰ ਸ਼ਿਕਾਇਤ ਕਰਨ ਕਾਰਨ ਇਹ ਸਭ ਹੋਇਆ ਹੈ।
ਹੁਣ ਲਾਰੈਂਸ ਬਿਸ਼ਨੋਈ ਗਰੁੱਪ ਦੀ ਇਸ ਧਮਕੀ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ਬੈਕਸੂਰ ਬੇਟੇ ਨੂੰ ਮਾਰਿਆ ਗਿਆ ਹੈ। ਮੈਂ ਧਮਕੀ ਤੋਂ ਡਰ ਕੇ ਚੁੱਪ ਬੈਠਣ ਵਾਲਾ ਨਹੀਂ’
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਿਦੇਸ਼ ਚਲੇ ਗਏ ਹਨ ?
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਲੜੀ ਵਿਚ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਿਦੇਸ਼ ਚਲੇ ਗਏ ਹਨ। ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਤੋਂ ਵੀ ਇਸ ਸਬੰਧੀ ਜਾਣਕਾਰੀ ਲੈਣ ਦੀ ਕੋਸਿ਼ਸ਼ ਕੀਤੀ ਗਈ ਪਰ ਕੋਈ ਸਪਸ਼ਟ ਜਵਾਬ ਨਾ ਮਿਲ ਸਕਿਆ।