
ਲੁਧਿਆਣਾ ਚ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੀ ਡਾਕੂ ਹਸੀਨਾ ਮੋਨਾ ਅਤੇ ਉਹਦੇ ਪਤੀ ਨੂੰ ਉਤਰਾਖੰਡ ਤੋਂ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਬਾਰੇ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸ ਦਈਏ ਕਿ, ਇਸ ਤੋਂ ਪਹਿਲਾਂ ਕਰੀਬ 6 ਲੁਟੇਰਿਆਂ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ ਸਾਢੇ 5 ਕਰੋੜ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਪੁਲਿਸ ਵੱਲੋਂ ਲੁਧਿਆਣਾ ਕੈਸ਼ ਵੈਨ ਲੁੱਟ ਦਾ ਕਿੰਗਪਿਨ 100 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।