

ਲੁਧਿਆਣਾ ਦੇ ਵਿਧਾਨ ਸਭਾ ਹਲਕੇ ਲੁਧਿਆਣਾ ਪੱਛਮੀ ਲਈ ਜ਼ਿਮਨੀ ਚੋਣ (ਉਪ ਚੋਣ) ਲਈ ਵੋਟਿੰਗ ਸਮਾਪਤ ਹੋ ਗਈ ਹੈ। ਚੋਣ ਮੈਦਾਨ ਵਿੱਚ ਕੁੱਲ 14 ਉਮੀਦਵਾਰਾਂ ਉਤਰੇ ਹਨ, ਜਿਨ੍ਹਾਂ ਚੋਂ ਮੁੱਖ ਮੁਕਾਬਲਾ ਆਪ, ਕਾਂਗਰਸ , ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੈ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੀ ਅਤੇ ਹੁਣ 23 ਜੂਨ (ਸੋਮਵਾਰ) ਨੂੰ ਨਤੀਜੇ ਐਲਾਨੇ ਜਾਣਗੇ।

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਖਤਮ ਹੋ ਗਈ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਹੁਣ 23 ਜੂਨ ਨੂੰ ਨਤੀਜੇ ਐਲਾਨੇ ਜਾਣਗੇ।
