PoliticsPunjab

ਹਾਈਕੋਰਟ ਵਲੋਂ ਮੁੱਖ ਸਕੱਤਰ ਪੰਜਾਬ ਨੂੰ ਭ੍ਰਿਸ਼ਟ ਮੁਲਾਜ਼ਮਾਂ ਦੀ ਲਿਸਟ ਪੇਸ਼ ਕਰਨ ਦੇ ਹੁਕਮ

High Court orders Punjab Chief Secretary to submit list of corrupt employees

High Court orders Punjab Chief Secretary to submit list of corrupt employees

ਹਾਈਕੋਰਟ ਨੇ ਭ੍ਰਿਸ਼ਟ ਅਧਿਕਾਰੀਆਂ ਖਿਲਾਫ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ ਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਕਰਨ ਨੂੰ ਕਿਹਾ ਗਿਆ ਹੈ।

ਹਾਈਕੋਰਟ ਦਾ ਕਹਿਣਾ ਹੈ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਅਜੇ ਤੱਕ ਨੌਕਰੀ ਤੋਂ ਬਾਹਰ ਕਿਉਂ ਨਹੀਂ ਕੱਢਿਆ ਗਿਆ ਤੇ ਉਹ ਕਿਸਦੀ ਸਿਫਾਰਿਸ਼ ‘ਤੇ ਕੰਮ ਕਰ ਰਹੇ ਹਨ? ਦੋਸ਼ੀ ਕਰਾਰ ਹੋਣ ਦੇ ਬਾਵਜੂਦ ਵੀ ਉਹ ਨੌਕਰੀ ਕਿਵੇਂ ਕਰ ਰਹੇ ਹਨ? ਇਸ ਨੂੰ ਲੈ ਕੇ ਹਾਈਕੋਰਟ ਨੇ ਮੁੱਖ ਸਕੱਤਰ ਨੂੰ 10 ਫਰਵਰੀ ਤੱਕ ਭ੍ਰਿਸ਼ਟ ਮੁਲਾਜ਼ਮਾਂ ਦੀ ਲਿਸਟ ਪੇਸ਼ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।

 

ਹਾਈਕੋਰਟ ਨੇ ਉਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਜਿਨ੍ਹਾਂ ‘ਤੇ ਵੱਖ-ਵਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ, ਸਬੰਧੀ ਪੰਜਾਬ ਸਰਕਾਰ ਤੋਂ ਸਵਾਲ ਪੁੱਛਿਆ ਹੈ ਕਿ ਅਜੇ ਤੱਕ ਉਨ੍ਹਾਂ ਨੂੰ ਨੌਕਰੀ ਤੋਂ ਬਾਹਰ ਕਿਉਂ ਨਹੀਂ ਕੱਢਿਆ ਗਿਆ। ਮੁੱਖ ਸਕੱਤਰ ਤੋਂ ਭ੍ਰਿਸ਼ਟ ਅਧਿਕਾਰੀਆਂ ਦੀ ਲਿਸਟ ਰਿਪੋਰਟ ਕਰਨ ਨੂੰ ਕਿਹਾ ਗਿਆ ਹੈ। ਦੋਸ਼ੀ ਕਰਾਰ ਹੋਣ ਦੇ ਬਾਵਜੂਦ ਇਹ ਸੇਵਾਵਾਂ ਕਿਵੇਂ ਨਿਭਾ ਰਹੇ ਹਨ।

Back to top button