ਜਲੰਧਰ, 2 ਮਈ ( SS Chahal ):
ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਅਰਬਨ ਇਸਟੇਟ ਫੇਜ ਇੱਕ ਦੇ ਵੋਟਰਾਂ ਨੂੰ ਮਿਲੇ ਤੇ ਵੋਟਰਾਂ ਵੱਲੋਂ ਦਿੱਤੇ ਭਾਰੀ ਸਮਰਥਨ ‘ਤੋ ਉਤਸਾਹਿਤ ਹੁੰਦਿਆਂ ਉਹਨਾਂ ਕਿਹਾ ਕਿ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਛਾਅ ਨੂੰ ਜਨਤਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਪਾਰਟੀ ਸਾਰੇ ਬੂਥਾਂ ਤੇ ਲੀਡ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਪੰਜਾਬੀਆ ਨੇ ਦੂਸਰੀਆਂ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ, ਜਿਹਨਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ।
ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬੀਆ ਨੇ ਦੂਸਰੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ‘ਚ ਅਜ਼ਮਾ ਕੇ ਦੇਖ ਲਿਆ ਹੈ ਅਤੇ ਇਹਨਾ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਨੇ ਪਿੱਛਲੇ ਨੌਂ ਸਾਲਾ ਦੌਰਾਨ ਹਲਕੇ ਦੇ ਵਿਕਾਸ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਇੱਕ ਸਾਲਾ ਦੇ ਸ਼ਾਸਨ ਦੌਰਾਨ ਪੰਜਾਬ ਦੀ ਸ਼ਾਨ ਨੂੰ ਪੂਰੀ ਦੁਨੀਆ ‘ਚ ਮੱਧਮ ਕਰ ਦਿੱਤਾ ਹੈ। ਜਲੰਧਰ ਸਮੇਤ ਪੰਜਾਬ ਦੇ ਸਾਰੇ ਉਦਯੋਗ ਸੂਬੇ ਤੋ ਬਾਹਰ ਹੋਰਨਾਂ ਰਾਜਾਂ ਵਿੱਚ ਸਿਫਟ ਹੋ ਰਹੇ ਹਨ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਹਨਾ ਜਨਤਾ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਵੋਟਾਂ ਨਾਲ ਜਿੱਤਾਂ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ।