
ਮੁਹਾਲੀ ਵਿਚ ਲੋਕ ਸਭਾ ਚੋਣਾਂ ਦੇ ਉਮੀਦਵਾਰ ਦੀ ਨੂੰਹ ਨੇ ਖੁ਼ਦਕੁਸ਼ੀ ਕਰ ਲਈ ਹੈ। ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਤੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਮੋਹਾਲੀ ਦੇ ਪਿੰਡ ਬਲੌਂਗੀ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ‘ਤੇ ਪੁਲਿਸ ਨੇ ਉਮੀਦਵਾਰ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਮਾਮਲੇ ‘ਚ ਮ੍ਰਿਤਕਾ ਮਿਸ਼ਟੀ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਪਿਛਲੇ ਮਹੀਨੇ 22 ਅਪ੍ਰੈਲ ਨੂੰ ਉਸ ਨੇ ਆਪਣੀ ਲੜਕੀ ਦਾ ਵਿਆਹ ਭਾਗੂ ਮਾਜਰਾ ਦੇ ਰਹਿਣ ਵਾਲੇ ਦੀਪਕ ਦੇ ਪੁੱਤਰ ਕੇਸ਼ਵ ਨਾਲ ਕੀਤਾ ਸੀ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੇ ਸਨ। ਉਨ੍ਹਾਂ ਵੱਲੋਂ ਸਿਆਸੀ ਰਸੂਖ ਕਾਰਨ ਪਰਿਵਾਰ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਕਿਰਨ ਦੇਵੀ ਨੇ ਦੋਸ਼ ਲਾਇਆ ਕਿ ਕੱਲ੍ਹ ਸ਼ਾਮ ਉਹ ਆਪਣੀ ਲੜਕੀ ਨੂੰ ਮਿਲਣ ਗਈ ਸੀ। ਉਸ ਦੀ ਸੱਸ ਕਿਰਨ ਜੈਨ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੀ ਹੈ। ਉਹ ਵਾਰ-ਵਾਰ ਉਸ ਦੇ ਪਰਿਵਾਰ ਨੂੰ ਤਬਾਹ ਕਰਨ ਦੀਆਂ ਧਮਕੀਆਂ ਦੇ ਰਹੀ ਸੀ। ਜਦੋਂ ਉਹ ਉਸ ਨੂੰ ਮਿਲਣ ਗਈ ਤਾਂ ਉਸ ਨੇ ਇਕੱਲੇ ਨਾ ਮਿਲਣ ਦਿੱਤਾ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਕੋਲ ਪੈਸੇ ਨਹੀਂ ਸਨ। ਇਸ ਲਈ ਉਹ ਆਪਣੀ ਧੀ ਦੇ ਸਹੁਰਿਆਂ ਨੂੰ ਪੈਸੇ ਨਹੀਂ ਦੇ ਸਕੇ। ਹੁਣ ਇਹ ਹਾਦਸਾ ਵਾਪਰਿਆ ਹੈ।
ਮ੍ਰਿਤਕ ਔਰਤ ਦੀ ਮਾਂ ਕਿਰਨ ਦੇਵੀ ਨੇ ਦੋਸ਼ ਲਾਇਆ ਕਿ ਉਸ ਨੇ ਖ਼ੁਦਕੁਸ਼ੀ ਨਹੀਂ ਕੀਤੀ ਹੈ। ਅਜਿਹਾ ਉਸ ਦੇ ਸਹੁਰਿਆਂ ਨੇ ਕੀਤਾ ਹੈ