
ਲੰਡਨ ਵਿਚ ਸੜਕ ‘ਤੇ ਹੋਏ ਝਗੜੇ ਵਿਚ ਇਕ ਸਿੱਖ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲੰਡਨ ਪੁਲਿਸ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ। ਸਿਮਰਜੀਤ ਦੀ ਹੱਤਿਆ ਦੇ ਮਾਮਲੇ ਵਿਚ ਇਕ ਬਜ਼ੁਰਗ ਸਣੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਿਰਾਸਤ ਵਿਚ ਲਏ ਗਏ ਲੋਕਾਂ ਦੀ ਉਮਰ 21, 27, 31 ਤੇ 71 ਸਾਲ ਦੱਸੀ ਗਈ ਹੈ। ਨੌਜਵਾਨ ਦੀ ਹੱਤਿਆ ਲੰਡਨ ਦੇ ਹਾਊਂਸਲੋ ਖੇਤਰ ਵਿਚ ਹੋਈ ਸੀ।
ਪੁਲਿਸ ਨੇ ਕਿਹਾ ਕਿ ਅਸੀਂ ਸਿਮਰਜੀਤ ਸਿੰਘ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਨੂੰ ਲੱਭਣ ਲਈ 24 ਘੰਟੇ ਕੰਮ ਕਰ ਰਹੇ ਹਾਂ ਕਿਉਂਕਿ ਉਸ ਦੇ ਪਰਿਵਾਰ ਦੇ ਮੈਂਬਰ ਇਸ ਘਟਨਾ ਤੋਂ ਉਭਰਨ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਿਲਸਿਲੇ ਵਿਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਸਾਡੀ ਪੁੱਛਗਿਛ ਜਾਰੀ ਹੈ।