ਚੰਡੀਗੜ /
ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਵਣ ਰੇਂਜ ਅਫਸਰ ਬੁਢਲਾਡਾ ਸੁਖਵਿੰਦਰ ਸਿੰਘ ਨੂੰ ਉਸ ਸਮੇਂ ਦੇ ਵਣ ਮੰਡਲ ਅਫਸਰ ਮਾਨਸਾ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਰਾਹੀਂ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਪਿੱਛੋਂ ਨਗਦ ਕਢਵਾ ਕੇ ਸੀਮਿੰਟ ਦੇ ਰੁੱਖ ਗਾਰਡ ਬਣਾਉਣ ਲਈ ਜਾਰੀ ਬੱਜਟ 45,69,000 ਰੁਪਏ ਅਤੇ ਬਾਂਸ ਦੇ ਰੁੱਖ ਗਾਰਡ ਬਣਾਉਣ ਸਬੰਧੀ 7,00,000 ਰੁਪਏ ਦੇ ਫੰਡਾਂ ਦੇ ਗਬਨ ਰਾਹੀਂ ਸਰਕਾਰ ਨੂੰ ਕੁੱਲ 52,69,000 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਤਹਿਤ ਬਤੌਰ ਦੋਸ਼ੀ ਨਾਮਜ਼ਦ ਕਰਨ ਪਿੱਛੋਂ ਗ੍ਰਿਫਤਾਰ ਕੀਤਾ ਗਿਆ ਹੈ।
ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸ.ਆਈ.) ਜਗਨਦੀਪ ਸਿੰਘ ਖਿਲਾਫ਼ 20,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੀ ਮਿਤੀ 02.09.2021 ਨੂੰ ਉਕਤ ਐਸ.ਆਈ. ਜਗਨਦੀਪ ਸਿੰਘ ਦੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡਿਓ ਕਲਿੱਪ ਸਬੰਧੀ ਬਿਓਰੋ ਵੱਲੋਂ ਤਿਆਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਹੋਇਆ ਹੈ। ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਮਨਦੀਪ ਸਿੰਘ ਉਰਫ ਹੀਪਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ, ਜਿਲਾ ਮੋਗਾ ਪਾਸੋਂ 190 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ। ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਮਨਦੀਪ ਸਿੰਘ ਦੀ ਮੱਦਦ ਕਰਨ ਬਦਲੇ ਐਸ.ਆਈ. ਜਗਨਦੀਪ ਸਿੰਘ ਵੱਲੋਂ ਦੋਸ਼ੀ ਦੇ ਭਰਾ ਅਮਨਦੀਪ ਸਿੰਘ ਪਾਸੋਂ 20,000 ਰੁਪਏ ਰਿਸ਼ਵਤ ਹਾਸਲ ਕੀਤੀ ਗਈ।
ਇਸ ਉਪਰੰਤ ਅਮਨਦੀਪ ਸਿੰਘ ਵਗੈਰਾ ਵੱਲੋਂ ਉਕਤ ਹਾਸਲ ਕੀਤੀ ਰਿਸ਼ਵਤ ਬਾਰੇ ਸਟਿੰਗ ਆਪਰੇਸ਼ਨ ਕਰਕੇ ਵੀਡਿਓ ਵਾਇਰਲ ਕੀਤੀ ਗਈ ਜਿਸ ਵਿੱਚ ਜਗਨਦੀਪ ਸਿੰਘ ਦੀ ਪਹਿਨੀ ਹੋਈ ਪੈਂਟ ਦੀ ਪਿਛਲੀ ਜੇਬ ਵਿੱਚੋਂ 20,000 ਰੁਪਏ ਰਿਸ਼ਵਤੀ ਕਰੰਸੀ ਨੋਟ ਕਢਵਾ ਕੇ ਪਹਿਲਾਂ ਤੋਂ ਫੋਟੋਸਟੇਟ ਕੀਤੇ ਨੋਟਾਂ ਦੇ ਨੰਬਰਾਂ ਨਾਲ ਮਿਲਾਨ ਕਰਵਾਇਆ ਗਿਆ ਅਤੇ ਵੀਡਿਓ ਵਿੱਚ ਉਕਤ ਐਸ.ਆਈ. ਵੱਲੋਂ ਆਪਣੀ ਗਲਤੀ ਮੰਨੀ ਗਈ ਹੈ।