Punjab
ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ
ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਲਈ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਉਤੇ ਚਰਚਾ ਵੀ ਕੀਤੀ ਗਈ।