ਵਿਜੀਲੈਂਸ ਦੀ ਰਡਾਰ ’ਤੇ ਹੁਣ ਪੁੱਡਾ, ਗਮਾਡਾ ਦੇ ਮੁਲਾਜ਼ਮ, ਬਿਊਰੋ ਵੱਲੋਂ ਤਿਆਰ ਕੀਤੀ ਗਈ ਸੂਚੀ
List prepared by Pudda, Gamada employees, Bureau now on vigilance radar
ਪੰਜਾਬ ਅਰਬ ਡਵੈੱਲਪਮੈਂਟ ਅਥਾਰਟੀ (ਪੁੱਡਾ), ਗ੍ਰੇਟਰ ਮੁਹਾਲੀ ਏਰੀਆ ਡਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਸੇਵਾ ’ਚ ਤੇ ਸੇਵਾਮੁਕਤ ਅਧਿਕਾਰੀ ਵਿਜੀਲੈਂਸ ਬਿਊਰੋ ਦੇ ਰਡਾਰ ’ਤੇ ਹਨ। ਚੀਫ ਟਾਊਨ ਪਲਾਨਰ (ਸੀਟੀਪੀ) ਪੰਕਜ ਬਾਵਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਿਊਰੋ ਵੱਲੋਂ ਇਕ ਸੂਚੀ ਤਿਆਰ ਕੀਤੀ ਗਈ ਹੈ। ਇਹ ਸੂਚੀ ਉਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹੈ
ਸੂਤਰਾਂ ਮੁਤਾਬਕ ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਸੰਮੰਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਉਧਰ ਪੰਕਜ ਬਾਵਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ’ਚ ਨਾਮਜ਼ਦ ਦੋ ਹੋਰ ਮੁਲਜ਼ਮ ਬਾਜਵਾ ਡਵੈੱਲਪਰ ਦੇ ਮਾਲਕ ਜਰਨੈਲ ਸਿੰਘ ਬਾਜਵਾ, ਸੇਵਾਮੁਕਤ ਪਟਵਾਰੀ ਲੇਖਰਾਜ ਹਾਲੇ ਵੀ ਬਿਊਰੋ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ’ਚ ਫੜੇ ਗਏ ਮੁਲਜ਼ਮ ਪੰਕਜ ਬਾਵਾ ਦੀ ਜਾਇਦਾਦ ਦੀ ਵੀ ਜਾਂਚ ਹੋਵੇਗੀ। ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਦੇ ਲਾਕਰ ਵੀ ਖੰਘਾਲੇ ਜਾਣਗੇ। ਬਾਵਾ ਦੇ ਕਾਰਜਕਾਲ ਦੌਰਾਨ ਉਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਜਾਂਚ ਕੀਤੀ ਜਾਵੇਗੀ ਜੋਕਿ ਪਾਸ ਕੀਤੇ ਗਏ ਸਨ। ਮਾਮਲੇ ਦੀ ਜਾਂਚ ਲਈ ਵਿਜੀਲੈਂਸ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕਰ ਸਕਦੀ ਹੈ। ਲੇਖਰਾਜ ਵੱਲੋਂ ਕਿਨ੍ਹਾਂ-ਕਿਨ੍ਹਾਂ ਜ਼ਮੀਨਾਂ ਦੇ ਇੰਤਕਾਲ ਤੇ ਫਰਦਾਂ ਨੂੰ ਬਦਲਿਆ ਗਿਆ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਿਊਰੋ ਵੱਲੋਂ ਮਾਮਲੇ ਦੀ ਜਾਂਚ ਲਈ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਦੀ ਵੀ ਮਦਦ ਲਈ ਜਾ ਰਹੀ ਹੈ।
ਜਾਂਚ ’ਚ ਸਾਹਮਣੇ ਆਇਆ ਹੈ ਕਿ ਕਈ ਜ਼ਮੀਨਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਗਮਾਡਾ ਜਾਂ ਪੁੱਡਾ ਵੱਲੋਂ ਚੇਂਜ ਆਫ ਲੈਂਡ ਯੂਜ਼ ਨਹੀਂ ਕਰਵਾਇਆ ਗਿਆ। ਪਰ ਉਨ੍ਹਾਂ ’ਤੇ ਹਾਊਸਿੰਗ ਤੇ ਕਮਰਸ਼ੀਅਲ ਪ੍ਰਾਜੈਕਟ ਸ਼ੁਰੂੁ ਕਰ ਕੇ ਜ਼ਮੀਨਾਂ ਨੂੰ ਵੇਚ ਦਿੱਤਾ ਗਿਆ। ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦੇ ਮਾਲੀਆ ਦਾ ਨੁਕਸਾਨ ਹੋਇਆ ਹੈ। ਹੁਣ ਉਨ੍ਹਾਂ ਸਾਰੀਆਂ ਰਜਿਸਟਰੀਆਂ ਦੀ ਵੀ ਜਾਂਚ ਹੋਵੇਗੀ ਜੋ ਇਨ੍ਹਾਂ ਪ੍ਰਾਜੈਕਟਾਂ ’ਚ ਨਿਵੇਸ਼ਕਾਂ ਵੱਲੋਂ ਕਰਵਾਈ ਗਈ ਹੈ।