
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗਲਤ ਤੱਥਾਂ ਦੇ ਆਧਾਰ ‘ਤੇ ਵਿਭਾਗ ਵਿਰੁੱਧ ਪਰਚਾ ਦਰਜ ਕਰਨ ਦੇ ਵਿਰੋਧ ਵਿਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ (ਡੀ.ਐਫ.ਐਸ.ਸੀ) ਦੇ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਹੈ।ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਵਿਜੀਲੈਂਸ ਬਿਊਰੋ ਲੁਧਿਆਣਾ ‘ਤੇ ਉਨ੍ਹਾਂ ਦੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਬੇ-ਬੁਨਿਆਦ ਸ਼ਿਕਾਇਤ ਦਰਜ ਕਰਨ ਦਾ ਦੋਸ਼ ਲਾਇਆ ਹੈ।
ਡੀ.ਐਫ.ਐਸ.ਸੀ ਦਾ ਕਹਿਣਾ ਕਿ ਵਿਜੀਲੈਂਸ ਵੱਲੋਂ ਗਲਤ ਤੱਥਾਂ ਦੇ ਅਧਾਰ ‘ਤੇ ਉਨ੍ਹਾਂ ਦੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਐਫ.ਆਈ.ਆਰ ਨੰਬਰ 11 ਮਿਤੀ 16-08-2022 ਅਧੀਨ ਕੇਸ ਦਰਜ ਕੀਤਾ ਗਿਆ। ਉਕੱਤ ਮਾਮਲੇ ਦੇ ਵਿਰੋਧ ‘ਚ ਨਾਮਜਦ ਅਧਿਕਾਰੀਆਂ/ ਕਰਮਚਾਰੀਆਂ ਦਾ ਸਮਰੱਥਨ ਕਰਦਿਆਂ ਹੁਣ ਪੰਜਾਬ ਭਰ ਵਿੱਚ ਡੀ.ਐਫ.ਐਸ.ਸੀ ਦੇ ਸਮੂਹ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ ਹੈ। ਵਿਭਾਗ ਦੀ ਮੰਗ ਹੈ ਕਿ ਜਦੋਂ ਤੱਕ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਇਸ ਐਫ.ਆਈ.ਆਰ ਨੂੰ ਰੱਦ ਕਰਕੇ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੰਡੀਆਂ ਦੇ ਟੈਂਡਰਾਂ ਦੀਆਂ ਝੂਠੀਆਂ ਸ਼ਿਕਾਇਤਾਂ ਦੀਆਂ ਚੱਲ ਰਹੀ ਇਨਕੁਆਰੀਆਂ ਨੂੰ ਬੰਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਮੂਹ ਡਿਪਟੀ ਡਾਇਰੈਕਟਰ/ ਡੀ.ਐਫ.ਐਸੀ.ਸੀ ਸਮੂਹਿਕ ਛੁੱਟੀ ਤੇ ਰਹਿਣਗੇ।