Punjab

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮਾਮਲੇ 'ਚ APP ਵਿਧਾਇਕ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਵਿੱਚ ਉਨ੍ਹਾਂ ਦਾ ਪੀਏ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਇਸੇ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਦੱਸੀ ਜਾ ਰਹੀਂ ਹੈ।

ਕੀ ਸੀ ਮਾਮਲਾ?

ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ APP ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ।

ਅੱਜ ਪਿੰਡ ਘੁੱਦਾ ਦੀ ਸਰਪੰਚ ਸੀਮਾ ਦੇ ਪਤੀ ਪ੍ਰਿਤਪਾਲ ਸਿੰਘ ਨੇ ਅਹਿਮ ਖੁਲਾਸੇ ਕਰਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਵੀ ਗ੍ਰਿਫਤਾਰ ਰਿਸ਼ਮ ਗੁਪਤਾ ਵੱਲੋਂ ਵਿਧਾਇਕ ਨਾਲ ਗੰਢ ਧੁੱਪ ਕਰਕੇ ਪਿੰਡ ਘੁੱਦਾ ਦੀ ਐਸਸੀ ਨੰਬਰਦਾਰੀ ਲਈ ਢਾਈ ਲੱਖ ਰੁਪਏ ਲਏ ਸਨ। ਹੁਣ ਵੀ ਜਦੋਂ ਉਹ ਪਿੰਡ ਦੇ ਕੰਮਾਂ ਲਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਆਏ ਪੈਸਿਆਂ ਸਬੰਧੀ ਵਿਧਾਇਕ ਨੂੰ ਮਿਲਦੇ ਸੀ ਤਾਂ ਪੈਸੇ ਦੀ ਮੰਗ ਕੀਤੀ ਜਾਂਦੀ ਸੀ।

 

ਉਨ੍ਹਾਂ ਕਿਹਾ ਕਿ 25 ਲੱਖ ਰੁਪਏ ਦੀ ਗਰਾਂਟ ਉੱਪਰ ਪੰਜ ਲੱਖ ਰੁਪਏ ਦੀ ਡਿਮਾਂਡ ਕੀਤੀ ਗਈ ਸੀ ਪਰ ਅੱਜ ਤੱਕ ਉਨ੍ਹਾਂ ਵੱਲੋਂ ਕਿਸੇ ਵੀ ਅਧਿਕਾਰੀ ਨੂੰ ਪੈਸੇ ਦੇ ਕੇ ਕੰਮ ਨਹੀਂ ਕਰਵਾਇਆ ਗਿਆ। ਇਸੇ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਸ ਸਬੰਧੀ ਚੰਡੀਗੜ੍ਹ ਵਿਜੀਲੈਂਸ ਨਾਲ ਗੱਲ ਕੀਤੀ ਗਈ। ਇਸ ਮਗਰੋਂ 50 ਹਜ਼ਾਰ ਰੁਪਏ ਇੱਕ ਵਾਰ ਰੇਸ਼ਮ ਨੂੰ ਵਿਸ਼ਵਾਸ਼ ਬਣਾਉਣ ਲਈ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਚਾਰ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੇਸ਼ਮ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਵਾਇਆ ਗਿਆ। ਵਿਜਿਲੈਂਸ ਅਧਿਕਾਰੀਆਂ ਨੂੰ ਵਿਧਾਇਕ ਅਮਿਤ ਰਤਨ ਤੇ ਰਿਸ਼ਮ ਦੀਆਂ ਰਿਕਾਰਡਿੰਗ ਵੀ ਉਪਲੱਬਧ ਕਰਵਾਈਆਂ ਗਈਆਂ ਪਰ ਫਿਰ ਵੀ ਵਿਜੀਲੈਂਸ ਵਿਭਾਗ ਵੱਲੋਂ ਵਿਧਾਇਕ ਅਮਿਤ ਰਤਨ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਅਧਿਕਾਰੀਆਂ ਵੱਲੋਂ ਵਿਧਾਇਕ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਆਉਂਦੇ ਦਿਨਾਂ ਵਿੱਚ ਸੰਘਰਸ਼ ਕਰਨਗੇ। ਇਸ ਬਾਰੇ ਅਦਾਲਤ ਦਾ ਸਹਾਰਾ ਵੀ ਲੈਣਗੇ।

Related Articles

Leave a Reply

Your email address will not be published.

Back to top button