ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓਪੀ ਸੋਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹ
ਮੁੱਖ ਮੰਤਰੀਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।