
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਮੁਲਜ਼ਮ ਅਸ਼ੀਸ਼ ਕਪੂਰ ਨੂੰ ਕੇਂਦਰੀ ਜੇਲ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆ ਕੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਵਿਜੀਲੈਂਸ ਬਿਊਰੋ ਨੂੰ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ।