Punjab

ਵਿਜੀਲੈਂਸ ਵਲੋਂ ਸਰਕਾਰੀ ਗਵਾਹਾਂ ਦੀ ਮੌਜੂਦਗੀ ਚ ਐਸ ਐਚ ਓ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਭ੍ਰਿਸ਼ਟਾਚਾਰ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਵੀਰਵਾਰ ਨੂੰ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਦੇ ਖਿਲਾਫ 15,000 ਰੁਪਏ ਰਿਸ਼ਵਤ ਮੰਗਣ ‘ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਐਸ.ਐਚ.ਓ. ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਟੀਮਾਂ ਗਠਿਤ ਕਰ ਕੇ ਹੋਮ ਗਾਰਡ ਵਲੰਟੀਅਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਗ੍ਰਿਫਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ  ਇੰਸਪੈਕਟਰ ਨੂੰ ਫਿਰੋਜ਼ਪੁਰ ਛਾਉਣੀ ਦੇ ਵਾਸੀ ਲਲਿਤ ਕੁਮਾਰ ਪਾਸੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਆਦਾ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਇਲਜ਼ਾਮ ਲਾਇਆ ਕਿ ਇਹ ਐਸ.ਐਚ.ਓ. ਨੇ ਦੂਸਰੀ ਧਿਰ ਖਿਲਾਫ਼ ਦਰਜ ਕੀਤੇ ਪੁਲਿਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 20,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ।

Leave a Reply

Your email address will not be published.

Back to top button