Punjab

ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਚ ਕਾਨੂੰਗੋ ਗ੍ਰਿਫਤਾਰ

Kanungo arrested on the charge of accepting a bribe of one lakh rupees by Vigilance

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

Back to top button