ChandigarhPunjab

ਵਿਜੀਲੈਂਸ ਵੱਲੋਂ ਕਰੋੜਾਂ ਦੀ ਠੱਗੀ ਮਾਰਨ ਵਾਲਾ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਾਇਨਾਤ ਰਘਬੀਰ ਸਿੰਘ ਨਾਇਬ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਕੁੱਝ ਪ੍ਰਾਈਵੇਟ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪਿੰਡ ਕਰੂਰਾ, ਜ਼ਿਲ੍ਹਾ ਰੂਪਨਗਰ ਵਿਖੇ 54 ਏਕੜ ਗੈਰ ਮੁਮਕਿਨ ਪਹਾੜ ਦੀ ਸਰਕਾਰ ਨੂੰ ਕੁਲੈਕਟਰ ਰੇਟ ਨਾਲੋਂ ਵੱਧ ਕੀਮਤ ਉੱਤੇ ਰਜਿਸਟਰੀ ਕਰਵਾਈ ਹੈ।

ਇਸ ਤਰਾਂ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਸਰਕਾਰੀ ਖਜਾਨੇ ਨੂੰ 48 ਕਰੋੜ ਰੁਪਏ ਦਾ ਚੂਨਾ ਲਾਇਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਹੀ ਥਾਣਾ ਨੂਰਪੁਰਬੇਦੀ ਜ਼ਿਲ੍ਹਾ ਰੂਪਨਗਰ ਵਿਖੇ ਮੁਕੱਦਮਾ ਨੰਬਰ 69 ਮਿਤੀ 28-06-2022 ਨੂੰ ਆਈਪੀਸੀ ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਤਹਿਤ ਉਕਤ ਨਾਇਬ ਤਹਿਸੀਲਦਾਰ ਅਤੇ ਹੋਰਨਾਂ ਵਿਅਕਤੀਆਂ ਦੇ ਖਿਲਾਫ ਦਰਜ ਹੋਇਆ ਸੀ ਜਿਸ ਦੀ ਤਫਤੀਸ਼ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਕਰੂਰਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਗੈਰਮੁਮਕਿਨ ਪਹਾੜ, ਨਦੀ, ਟਿੱਬਾ, ਚੌਆ, ਚੰਗਰ ਟਿੱਬਾ, ਦਰਾਰ ਆਦਿ ਕਿਸਮ ਦਾ 54 ਏਕੜ ਰਕਬਾ ਕਰੂਰਾ ਪਿੰਡ ਵਾਸੀਆਂ ਦੇ ਨਾਮ ਉਪਰ ਸੀ ਜਿਸ ਨੂੰ ਪੰਜਾਬ ਰਾਜ ਜੰਗਲਾਤ ਕਾਰਪੋਰੇਸ਼ਨ ਐਸਏਐਸ ਨਗਰ ਵੱਲੋਂ ਖਰੀਦੇ ਜਾਣ ਦੀ ਤਜਵੀਜ਼ ਸੀ। ਇਸ ਸੰਬੰਧੀ ਉਕਤ ਪਿੰਡ ਦੀ ਜ਼ਮੀਨ ਦੀ ਇੰਸਪੈਕਸ਼ਨ ਕਰਨ ਲਈ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਅਮਿਤ ਚੌਹਾਨ ਵਣ ਮੰਡਲ ਅਫਸਰ ਰੂਪਨਗਰ, ਜੁਗਰਾਜ ਸਿੰਘ ਰਿਜ਼ਨਲ ਮੈਨੇਜਰ ਮੋਹਾਲੀ, ਅਮਰਜੀਤ ਸਿੰਘ ਹਲਕਾ ਪਟਵਾਰੀ ਨੁਮਾਇੰਦਾ ਦਫਤਰ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ, ਜਸਪਾਲ ਸਿੰਘ ਰੇਂਜ਼ ਅਫਸਰ ਬਲਾਕ ਨੂਰਪੁਰਬੇਦੀ, ਨਰਿੰਦਰ ਸਿੰਘ ਤੇ ਰਾਜੇਸ਼ ਕੁਮਾਰ ਦੋਵੇਂ ਵਣ ਗਾਰਡ, ਰਾਮਪਾਲ ਸਿੰਘ ਸਰਪੰਚ ਪਿੰਡ ਕਰੂਰਾ ਅਤੇ ਯੁਗੇਸ਼ ਕੁਮਾਰ ਬਤੌਰ ਕਮੇਟੀ ਮੈਂਬਰ ਸ਼ਾਮਲ ਸਨ।

ਬੁਲਾਰੇ ਨੇ ਦੱਸਿਆ ਕਿ ਦੋ ਪ੍ਰਾਈਵੇਟ ਵਿਅਕਤੀਆਂ ਦਲਜੀਤ ਸਿੰਘ ਭਿੰਡਰ ਅਤੇ ਅਮਰਿੰਦਰ ਸਿੰਘ ਭਿੰਡਰ ਵੱਲੋਂ ਇੱਕ ਸਾਜ਼ਿਸ ਤਹਿਤ ਮਿਲੀਭੁਗਤ ਕਰਕੇ ਕੁਲੈਕਟਰ ਰੇਟ 90,000 ਰੁਪਏ ਵਾਲੀ ਜ਼ਮੀਨ ਪੰਜਾਬ ਜੰਗਲਾਤ ਕਾਰਪੋਰੇਸ਼ਨ ਲਿਮਟਿਡ ਨੂੰ 9,90,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚ ਦਿੱਤੀ ਜਿਸ ਕਰਕੇ ਮੁਲਜ਼ਮਾਂ ਨੇ ਮਿਲੀਭੁਗਤ ਰਾਹੀਂ ਸਰਕਾਰੀ ਖਜਾਨੇ ਨੂੰ 48 ਕਰੋੜ ਰੁਪਏ ਦਾ ਚੂਨਾ ਲਾਇਆ ਹੈ।

ਵਿਜੀਲੈਂਸ ਵੱਲੋਂ ਕੀਤੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਕਾਰਪੋਰੇਸ਼ਨ ਨੂੰ ਵੇਚਿਆ ਗਿਆ ਇਹ ਰਕਬਾ 54 ਏਕੜ ਦੀ ਬਜਾਏ ਕਰੀਬ 46 ਏਕੜ ਹੀ ਹੈ।

One Comment

  1. The latest on the Paris Olympics
    [url=https://kraken18c.com]kraken официальный сайт[/url]
    The Olympic tennis tournament is underway, but the red clay of Roland Garros is missing some of the sport’s biggest stars, including world no. 1 Jannik Sinner.

    While some are sidelined by illnesses and injuries, others are abstaining as a result of the professional circuit’s brutal schedule this summer.

    Between the French Open, Wimbledon and the US Open, summer is always a busy season for those chasing an elusive Grand Slam title. Though the rest of the sports world sees the Olympics as the ultimate competition, the Games’ anthem falls flat amidst the prestigious yearly summer tournaments in Paris, London and New York.
    https://kraken18c.com
    kraken market
    Ben Shelton, the rising 21-year-old US star ranked No. 14 in the world, said the Olympics fall at a tough time in the tournament schedule, as he will be coming off a stint in Europe and wants to prepare for the US Open.

    “Having to go back to Europe to play on clay, a different surface – it kind of messes up a few lead-up tournaments to the US Open that I would play if I wasn’t playing the Olympics,” Shelton told reporters in the spring.

Leave a Reply

Your email address will not be published.

Back to top button