JalandharPunjab

ਵਿਜੀਲੈਂਸ ਵੱਲੋਂ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਪੱਤਰਕਾਰ ਗ੍ਰਿਫਤਾਰ

ਪੰਜਾਬ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਗਾਲਿਬ, ਜਿਲਾ ਲੁਧਿਆਣਾ ਦੇ ਨਿਰਭੈ ਸਿੰਘ, ਜੋ ਖੁਦ ਨੂੰ ਪੱਤਰਕਾਰ ਦੱਸਦਾ ਹੈ, ਨੂੰ ਇੱਕ ਡਾਕਟਰ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਬਤੌਰ ਮੈਡੀਕਲ ਅਫਸਰ (ਆਰਥੋਪੀਡਿਕਸ) ਸੇਵਾ ਨਿਭਾਅ ਰਹੇ ਡਾ. ਦੀਪਕ ਗੋਇਲ ਨੇ ਵਿਜੀਲੈਂਸ ਬਿਊਰੋ ਦੇ ਰੇਂਜ ਦਫਤਰ ਲੁਧਿਆਣਾ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ। ਉਕਤ ਡਾਕਰਟਰ ਨੇ ਦੋਸ਼ ਲਾਇਆ ਕਿ ਜਗਰਾਉਂ ਦੀ ਕਾਉਂਕੇ ਕਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨਾਂ ਦੇ ਮਰੀਜ਼ ਦੇ ਇਲਾਜ ਸਬੰਧੀ ਤਿੰਨ ਵਿਅਕਤੀ ਉਸ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਡਾ: ਗੋਇਲ ਨੇ ਅੱਗੇ ਦੱਸਿਆ ਕਿ 29 ਜੂਨ 2023 ਨੂੰ ਬਲਜਿੰਦਰ ਸਿੰਘ ਦੀ ਲੱਤ ’ਤੇ ਸੱਟ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ ਸੀ । ਅਗਲੇ ਦਿਨ, ਡਾਕਟਰ ਨੇ ਉਸ (ਬਲਜਿੰਦਰ) ਦੀ ਜਾਂਚ ਕੀਤੀ ਅਤੇ ਐਕਸ-ਰੇ ਕਰਵਾਉਣ ਲਈ ਕਿਹਾ। ਇਸ ਤੇ, ਬਲਜਿੰਦਰ ਸਿੰਘ ਨੇ ਡਾਕਟਰੀ ਸਲਾਹ (ਲਾਮਾ) ਤੋਂ ਬਿਨਾ ਹੀ ਹਸਪਤਾਲ ਤੋਂ ਛੁੱਟੀ ਲੈ ਲਈ। ਸ਼ਿਕਾਇਤਕਰਤਾ ਡਾਕਟਰ ਨੇ ਦੱਸਿਆ ਕਿ ਇਸ ਉਪਰੰਤ ਬਲਜਿੰਦਰ ਸਿੰਘ ਕਸਬੇ ਦੇ ਇੱਕ ਪ੍ਰਾਈਵੇਟ ਹਸਪਤਾਲ, ‘ਭਿਵਾਨ’ ਵਿੱਚ ਦਾਖਲ ਹੋ ਗਿਆ।

Related Articles

Leave a Reply

Your email address will not be published.

Back to top button