
ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ (Kanungo ) ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।