Uncategorized

ਵਿਜੇ ਸਾਂਪਲਾ ਨੇ SC ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਲਾਲਪੁਰਾ ਵੀ ਦੇ ਸਕਦੇ ਘੱਟ ਗਿਣਤੀ ਕਮਿਸ਼ਨ ਤੋਂ ਅਸਤੀਫਾ

ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਅੰਦਾਜਾ ਇਹ ਲਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ਪੰਜਾਬ ਵਿੱਚ ਭਾਜਪਾ ਦੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।

ਸਾਂਪਲਾ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿੱਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ।

ਸਾਂਪਲਾ ਪੰਜਾਬ ਵਿੱਚ ਭਾਜਪਾ ਦੇ ਸਭ ਤੋਂ ਵੱਡੇ ਦਲਿਤ ਆਗੂ ਹਨ ਸੰਵਿਧਾਨਕ ਅਹੁਦੇ ’ਤੇ ਰਹਿੰਦਿਆਂ ਪਾਰਟੀ ਲਈ ਖੁੱਲ੍ਹ ਕੇ ਪ੍ਰਚਾਰ ਕਰਨਾ ਸੰਭਵ ਨਹੀਂ ਸੀ, ਇਸ ਲਈ ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਉਸ ਨੂੰ ਪੰਜਾਬ ਭੇਜਣ ਦਾ ਮਨ ਬਣਾ ਲਿਆ

ਸਭ ਤੋਂ ਵੱਡੀ ਗੱਲ ਹੈ ਕਿ ਪਾਰਟੀ ਨੇ ਜਾਖੜ ਨੂੰ ਪਾਰਟੀ ਦਾ ਪ੍ਰਧਾਨ ਬਣਾਕੇ ਹਿੰਦੂ ਅਤੇ ਜੱਟ ਕਾਰਡ ਖੇਡਿਆ ਸੀ ਪਰ ਸਾਂਪਲਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਸੂਬੇ ਦੀ 37 ਫੀਸਦੀ ਦਲਿਤ ਆਬਾਦੀ ‘ਤੇ ਵੱਡਾ ਸਿਆਸੀ ਦਾਅ ਲਗਾਉਣਾ ਚਾਹੁੰਦੀ ਹੈ। ਮੰਨਿਆ ਇਹ ਵੀ ਜਾ ਰਿਹਾ ਹੈ ਕਿ ਸਾਂਪਲਾ ਤੋਂ ਬਾਅਦ ਹੁਣ ਇਕਬਾਲ ਸਿੰਘ ਲਾਲਪੁਰਾ ਵੀ ਜਲਦ ਹੀ ਘੱਟ ਗਿਣਤੀ ਕਮਿਸ਼ਨ ਤੋਂ ਅਸਤੀਫਾ ਦੇ ਸਕਦੇ ਹਨ । 2022 ਦੀਆਂ ਵਿਧਾਨਸਭਾ ਚੋਣਾਂ ਵਾਂਗ ਪਾਰਟੀ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਲੋਕਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ ।

Leave a Reply

Your email address will not be published.

Back to top button