

Principal brutally stabbed to death by students

ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਤੁਹਾਡੀ ਰੂਹ ਕੰਬ ਜਾਵੇਗੀ। ਹਰਿਆਣਾ ਦੇ ਹਿਸਾਰ ਵਿਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦਾ 2 ਵਿਦਿਆਰਥੀਆਂ ਵਲੋਂ ਬੜੀ ਹੀ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਵਿਦਿਆਰਥੀ ਪ੍ਰਿੰਸੀਪਲ ਨੂੰ ਲਹੂ-ਲੁਹਾਨ ਕਰਕੇ ਮੌਕੇ ਤੋਂ ਦੌੜ ਗਏ। ਇਸ ਘਟਨਾ ਨਾਲ ਸਕੂਲ ਦੇ ਬਾਕੀ ਦੇ ਵਿਦਿਆਰਥੀ ਅਤੇ ਅਧਿਆਪਕ ਕੰਬ ਗਏ ਅਤੇ ਉਹਨਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਦੱਸ ਦੇਈਏ ਕਿ ਅੱਜ ਗੁਰੂ ਪੂਰਨਿਮਾ ਦਾ ਦਿਨ ਹੈ ਅਤੇ ਅੱਜ ਦੇ ਹੀ ਦਿਨ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਗੁਰੂ ਦਾ ਤੇਜ਼ਧਾਰ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੂਜੇ ਪਾਸੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਵਿਦਿਆਰਥੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਣ ‘ਤੇ ਗੰਭੀਰ ਰੂਪ ਵਿਚ ਜ਼ਖ਼ਮੀ ਪ੍ਰਿੰਸੀਪਲ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
