Jalandhar
ਵਿਧਾਇਕ ਸੁਖਵਿੰਦਰ ਕੋਟਲੀ ਪੰਜਾਬ ਵਿਧਾਨ ਸਭਾ ਦੀਆਂ 2 ਸਟੈਂਡਿੰਗ ਕਮੇਟੀਆਂ ਦੇ ਬਣੇ ਮੈਂਬਰ
MLA Sukhwinder Kotli has been elected as a member of two standing committees of the Punjab Vidhan Sabha


ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਪੰਜਾਬ ਵਿਧਾਨ ਸਭਾ ਦੀਆਂ ਦੋ ਸਟੈਂਡਿੰਗ ਕਮੇਟੀਆਂ ਦੇ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਪੰਚਾਇਤੀ ਰਾਜ ਤੇ ਪੰਜਾਬ ਸਮਾਜ ਭਲਾਈ ਵੈਲਫੇਅਰ ਕਮੇਟੀ (ਪੰਜਾਬ ਵਿਧਾਨ ਸਭਾ) ਦਾ ਮੈਂਬਰ ਚੁਣਿਆ ਹੈ।

ਵਿਧਾਇਕ ਕੋਟਲੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਕਿ ਸਪੀਕਰ ਨੇ ਉਨ੍ਹਾਂ ਨੂੰ ਪੰਜਾਬ ਪੰਚਾਇਤੀ ਰਾਜ ਤੇ ਪੰਜਾਬ ਸਮਾਜ ਭਲਾਈ ਵੈੱਲਫੇਅਰ ਕਮੇਟੀ (ਪੰਜਾਬ ਵਿਧਾਨ ਸਭਾ) ਦਾ ਮੈਂਬਰ ਨਿਯੁਕਤ ਕੀਤਾ ਹੈ
