ਵਿਸ਼ੇਸ਼ ਸਾਰੰਗਲ IAS ਨੇ DC ਜਲੰਧਰ ਵਜੋਂ ਅਹੁਦਾ ਸੰਭਾਲਿਆ, ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਪ੍ਰਮੁੱਖ ਤਰਜੀਹ
ਜਲੰਧਰ / ਐਸ ਐਸ ਚਾਹਲ
ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਉਹ 2013 ਬੈਚ ਦੇ ਆਈਏਐੱਸ ਅਧਿਕਾਰੀ ਹਨ। ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ। ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਾਰੰਗਲ ਨੇ ਕਿਹਾ ਕਿ ਜਲੰਧਰ, ਜਿਸਨੂੰ ਸੂਬੇ ਦੀ ਖੇਡਾਂ ਅਤੇ ਮੀਡੀਆ ਦੀ ਰਾਜਧਾਨੀ ਕਿਹਾ ਜਾਂਦਾ ਹੈ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਉਹ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਸਮਰੱਥਾ ਤੋਂ ਚੰਗੀ ਤਰ੍ਹਾਂ ਜਾਣੂ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਸੂਬੇ ਭਰ ਵਿਚ ਮੋਹਰੀ ਬਣਾਉਣ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਦੀ ਮੰਗ ਵੀ ਕੀਤੀ।