
ਵਿਜੀਲੈਂਸ ਵਿਭਾਗ ਸੰਗਰੂਰ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਤੋਂ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰਨ ਦੀਆਂ ਚਰਚਾਵਾਂ ਹਨ। ਚਰਚਾਵਾਂ ਅਨੁਸਾਰ ਦਿੜ੍ਹਬਾ ਕਚਹਿਰੀ ‘ਚੋਂ ਸਾਬਕਾ ਸਰਪੰਚ ਦੀ ਸ਼ਿਕਾਇਤ ‘ਤੇ ਤਹਿਸੀਲਦਾਰ ਸਣੇ ਰਜਿਸਟਰੀ ਕਲਰਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।