Punjab

ਵੱਡਾ ਝਟਕਾ ! National Green Tribunal ਨੇ ਆਪ ਸਰਕਾਰ ਨੂੰ ਲਗਾਇਆ 2 ਹਜ਼ਾਰ ਕਰੋੜ ਦਾ ਜੁਰਮਾਨਾ

ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਤੋਂ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ ‘ਤੇ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਣ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

Leave a Reply

Your email address will not be published.

Back to top button