Jalandhar
ਵੱਡਾ ਤੋਹਫਾ: ਆਪ ਸਰਕਾਰ ਨੇ 50 ਫੀਸਦੀ ਤੱਕ ਘਟਾਏ ਬਿਜਲੀ ਚਾਰਜ
Great gift: Aim the government reduced the power charge by 50 per cent
ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੇਂ ਸਾਲ ਉਤੇ ਦਿੱਲੀ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ‘ਆਪ’ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬਿਜਲੀ ਬਿੱਲਾਂ ‘ਤੇ ਲੱਗਣ ਵਾਲੇ ਸਰਚਾਰਜ ਨੂੰ ਕਾਫੀ ਘਟਾ ਦਿੱਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਜਲੀ ਦਾ ਬਿੱਲ ਵੀ ਘਟੇਗਾ।
ਦਰਅਸਲ, ਪਾਵਰ ਪਰਚੇਜ਼ ਐਡਜਸਟਮੈਂਟ ਚਾਰਜ (PPAC) ਦੀਆਂ ਦਰਾਂ ਜੋ ਪਹਿਲਾਂ BRPL ਲਈ 35.83 ਫੀਸਦੀ, BYPL ਲਈ 38.12 ਫੀਸਦੀ ਅਤੇ TPDDL ਲਈ 36.33 ਫੀਸਦੀ ਸਨ। ਹੁਣ ਇਸ ਨੂੰ ਕ੍ਰਮਵਾਰ 18.19 ਫੀਸਦੀ, 13.63 ਫੀਸਦੀ ਅਤੇ 20.52 ਫੀਸਦੀ ਕਰ ਦਿੱਤਾ ਗਿਆ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ਦੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਵਿੱਚ ਕਮੀ ਆਵੇਗੀ।