ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 6 IAS ਅਤੇ PCS ਅਫਸਰ ਦਾ ਤਬਾਦਲਾ, 191 ਪੁਲਿਸ ਮੁਨਸ਼ੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ਉੱਤੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਦੇ ਹੋਮ ਸੈਕਟਰੀ ਸਮੇਤ 5 ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਨੇ PCS ਅਧਿਕਾਰੀ ਅਜੀਤ ਪਾਲ ਸਿੰਘ ਦੀ ਬਦਲੀ,IAS ਅਧਿਕਾਰੀ ਅਲੋਕ ਸ਼ੇਖ਼ਰ ,IAS ਜਸਪ੍ਰੀਤ ਤਲਵਾਰ ,IAS ਅਜੀਤ ਬਾਲਜੀ ਜੋਸ਼ੀ , IAS ਬਸੰਤ ਗਰਗ ਅਤੇ IAS ਦਿਲਰਾਜ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਹੈ
ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੇ ਤਬਾਦਲੇ ਤੋਂ ਬਾਅਦ ਸਰਕਾਰ ਨੇ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ।
ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਲਗਾਤਾਰ ਵੱਡੀ ਗਿਣਤੀ ‘ਚ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਕਈਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਹੁਣ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕੋ ਸਮੇਂ ਕਾਰਵਾਈ ਕਰ ਰਹੀ ਹੈ।