
ਵਿਕਟੋਰੀਆ ਸੂਬੇ ਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਬੀਤੇ ਦਿਨੀਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਪੰਜਾਬੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇਹ ਸਾਰੇ ਵਿਅਕਤੀ ਕੰਮਕਾਜ ਕਰਕੇ ਘਰਾਂ ਨੂੰ ਪਰਤ ਰਹੇ ਸਨ। ਇਨ੍ਹਾਂ ਦੀ ਕਾਰ ਤੇਜ਼ ਰਫਤਾਰ ਵਿੱਚ ਆ ਰਹੇ ਇੱਕ ਵਾਹਨ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜੋ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਿਤ ਸਨ। ਮ੍ਰਿਤਕਾਂ ’ਚੋਂ ਹਰਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ।