
ਜੰਮੂ-ਕਸ਼ਮੀਰ ‘ਚ ਅੱਜ ਇਕ ਵੱਡਾ ਹਾਦਸਾ ਵਾਪਰਿਆ। ਪੁੰਛ-ਜੰਮੂ ਨੈਸ਼ਨਲ ਹਾਈਵੇਅ ‘ਤੇ ਭਾਰਤੀ ਫ਼ੌਜ ਦੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਜਿਸ ਵਿਚ 4 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਹੈ। ਸੂਚਨਾ ਮਿਲਦੇ ਹੀ ਫ਼ੌਜ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਹਾਦਸੇ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ ਫ਼ੌਜ ਦੇ ਟਰੱਕ ਨੂੰ ਅੱਗ ਲੱਗੀ ਨਜ਼ਰ ਆ ਰਹੀ ਹੈ।