Uncategorized
ਵੱਡਾ ਹਾਦਸਾ; ਬੱਸ ਪੁਲ ਤੋਂ ਡਿੱਗੀ, ਇਕ ਔਰਤ ਸਮੇਤ 5 ਲੋਕਾਂ ਦੀ ਮੌਤ, 40 ਜ਼ਖਮੀ
Bus fell from the bridge, 5 people died including a woman, 40 injured

ਓਡੀਸ਼ਾ ਦੇ ਜਾਜਪੁਰ ਜ਼ਿਲੇ ‘ਚ ਸੋਮਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਕੋਲਕਾਤਾ ਜਾ ਰਹੀ ਇੱਕ ਬੱਸ ਪੁਲ ਤੋਂ ਡਿੱਗ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖਮੀ ਹੋ ਗਏ।
ਪੁਲਿਸ ਮੁਤਾਬਕ ਇਹ ਹਾਦਸਾ ਨੈਸ਼ਨਲ ਹਾਈਵੇ-16 ‘ਤੇ ਬਾਰਾਬਤੀ ਪੁਲ ‘ਤੇ ਰਾਤ 9 ਵਜੇ ਵਾਪਰਿਆ।
ਬੱਸ ਵਿੱਚ 50 ਯਾਤਰੀ ਸਵਾਰ ਸਨ ਅਤੇ ਉਹ ਪੁਰੀ ਤੋਂ ਕੋਲਕਾਤਾ ਜਾ ਰਹੇ ਸਨ।
ਇਸ ਹਾਦਸੇ ਵਿੱਚ ਚਾਰ ਮਰਦਾਂ ਅਤੇ ਇੱਕ ਔਰਤ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ 40 ਲੋਕ ਜ਼ਖਮੀ ਹਨ ਅਤੇ ਉਨ੍ਹਾਂ ‘ਚੋਂ 30 ਨੂੰ ਕਟਕ ਐੱਸਸੀਬੀ ਮੈਡੀਕਲ ਕਾਲਜ ਲਿਜਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।